ਦੇਵੀਗੜ੍ਹ (ਪੱਤਰ ਪ੍ਰੇਰਕ): ਨੇੜਲੇ ਪਿੰਡ ਰੌਹੜ ਜਗੀਰ ਵਿੱਚ ਅੱਜ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਬੀਬੀ ਸਿਮਰਨਜੀਤ ਕੌਰ ਪਠਾਣਮਾਜਰਾ ਦੀ ਅਗਵਾਈ ਵਿੱਚ ਦਰਜਨਾਂ ਪਰਿਵਾਰ ਅਕਾਲੀ ਦਲ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਗਏ।
‘ਆਪ’ ‘ਚ ਸ਼ਾਮਲ ਹੋਣ ਵਾਲਿਆਂ ਵਿੱਚ ਬਲਵੀਰ ਸਿੰਘ, ਮਲਕੀਤ ਸਿੰਘ, ਗੁਰਜੀਤ ਸਿੰਘ, ਸਹਿਜਪ੍ਰੀਤ ਸਿੰਘ, ਗੁਰਮੀਤ ਕੌਰ, ਅਮਨਪ੍ਰੀਤ ਕੌਰ, ਸੁਰੇਸ਼ ਸਿੰਘ, ਸੁਖਚੈਨ ਸਿੰਘ ਆਦਿ ਨੂੰ ਬੀਬੀ ਪਠਾਣਮਾਜਰਾ ਨੇ ਸਿਰੋਪੇ ਪਾ ਕੇ ਸਨਮਾਨਿਤ ਕੀਤਾ।