ਤਨਖਾਹ ਨਾ ਮਿਲਣ ਵਿਰੁੱਧ ਜਲ ਸਰੋਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਮਾਰਚ

ਤਨਖਾਹ ਨਾ ਮਿਲਣ ਵਿਰੁੱਧ ਜਲ ਸਰੋਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਮਾਰਚ

ਤਨਖਾਹ ਨਾ ਮਿਲਣ ਵਿਰੁੱਧ ਧਰਨਾ ਦਿੰਦੇ ਹੋਏ ਜਲ ਸਰੋਤ ਵਿਭਾਗ ਦੇ ਮੁਲਾਜ਼ਮ।

ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਜੁਲਾਈ

ਜਲ ਸਰੋਤ ਵਿਭਾਗ ਬੀ.ਐੱਮ ਹਲਕਾ ਪਟਿਆਲਾ ਅੰਦਰ ਕੱਚੀਆਂ ਪੋਸਟਾਂ ’ਤੇ ਕੰਮ ਕਰਦੇ ਪੱਕੇ ਮੁਲਾਜ਼ਮਾਂ ਨੂੰ ਜੂਨ ਦੀਆਂ ਤਨਖ਼ਾਹਾਂ ਨਾ ਮਿਲਣ ਤੋਂ ਭੜਕੇ ਮੁਲਾਜ਼ਮਾਂ ਨੇ ਅੱਜ ਇਥੇ ਬੀ.ਐੱਮ.ਐੱਲ ਕੰਪਲੈਕਸ ’ਚ ਰੋਸ ਧਰਨਾ ਦੇਣ ਮਗਰੋਂ ਰੋਸ ਮਾਰਚ ਕੀਤਾ। ਮੁਲਾਜ਼ਮਾਂ ਦੇ ਵਫ਼ਦ ਨੇ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤਾ। ਜਿਨ੍ਹਾਂ ਨੇ ਮੁੱਖ ਦਫ਼ਤਰ ਨਾਲ ਰਾਬਤਾ ਕਰਕੇ ਜਲਦ ਨਖਾਹਾਂ ਜਾਰੀ ਕਰਵਾਉਣ ਦਾ ਭਰੋਸਾ ਦਿੱਤਾ। ਜਿਸ ਮਗਰੋਂ ਹੀ ਮੁਲਾਜ਼ਮਾਂ ਨੇ ਧਰਨਾ ਚੁੱਕਿਆ। ਜਥੇਬੰਦੀ ਦੇ ਬ੍ਰਾਂਚ ਘਨੌਰ ਦੇ ਸਕੱਤਰ ਲਖਵਿੰਦਰ ਸਿੰਘ ਖਾਨਪੁਰ, ਸਨੌਰ ਬ੍ਰਾਂਚ ਦੇ ਪ੍ਰਧਾਨ ਬਲਵਿੰਦਰ ਸਿੰਘ ਮਨੌਲੀ, ਰਣਧੀਰ ਸਿੰਘ ਤੇ ਸੁਰਿੰਦਰ ਸਿੰਘ ਰੋਹਟੀ ਦੀ ਅਗਵਾਈ ’ਚ ਦਿੱਤੇ ਗਏ ਇਸ ਰੋਸ ਧਰਨੇ ਦੌਰਾਨ ਸ਼ਾਮਲ ਹੋਏ ਸੂਬਾ ਪ੍ਰਧਾਨ ਦਰਸ਼ਨ ਸਿੰਘ ਬੇਲੂਮਾਜਰਾ ਦਾ ਕਹਿਣਾ ਸੀ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਪ੍ਰਤੀ ਸੰਜੀਦਾ ਨਹੀਂ ਹੈ । ਜ਼ੋਨ ਜਨਰਲ ਪ੍ਰਧਾਨ ਜਸਵੀਰ ਸਿੰਘ ਖੋਖਰ, ਜ਼ੋਨ ਆਗੂ ਰਾਜਿੰਦਰ ਸਿੰਘ ਧਾਲੀਵਾਲ, ਬਲਕਾਰ ਸਿੰਘ ਰੋਹਟੀ, ਬੰਤ ਰਾਮ, ਨਿਰਮਲ ਸਿੰਘ ਤੇ ਜਸਪਾਲ ਸ਼ੰਭੂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਮੁਹੱਈਆ ਕਰਵਾਉਣਾ ਸਰਕਾਰ ਦਾ ਫਰਜ ਹੈ। ਪਰ ਜਿਹੜੀ ਸਰਕਾਰ ਸਮੇਂ ਸਿਰ ਤਨਖਾਹ ਹੀ ਨਹੀਂ ਦੇ ਸਕਦੀ, ਉਸ ਤੋਂ ਹੋਰ ਕੀ ਆਸ ਰੱਖੀ ਜਾ ਸਕਦੀ ਹੈ। ਬੁਲਾਰਿਆਂ ਨੇ ਮੁੱਖ ਇੰਜਨੀਅਰ ਜਲ ਸਰੋਤ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਭਾਗ ਅੰਦਰ ਲੰਮੇ ਸਮੇਂ ਤੋਂ ਚੱਲ ਰਹੀਆਂ ਕੱਚੀਆਂ ਪੋਸਟਾਂ ਤੁਰੰਤ ਪੱਕੀਆਂ ਕੀਤੀਆਂ ਜਾਣ ਕਿਉਂਕਿ ਜਿੱਥੇ ਕਰਮਚਾਰੀ ਪੱਕੇ ਹਨ, ਉੱਥੇ ਕੰਮ ਵੀ ਪੱਕੇ ਹਨ। ਪੋਸਟਾਂ ਪੱਕੀਆਂ ਕਰਨ ਨਾਲ ਹਰ ਸਾਲ ਤਨਖ਼ਾਹਾਂ ’ਚ ਆਉਂਦੀ ਮੁਸ਼ਕਲ ਖ਼ਤਮ ਹੋ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All