ਕੰਪਿਊਟਰ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਫੁਹਾਰਾ ਚੌਕ ਤੱਕ ਮਾਰਚ

ਕੰਪਿਊਟਰ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਫੁਹਾਰਾ ਚੌਕ ਤੱਕ ਮਾਰਚ

ਫੁਹਾਰਾ ਚੌਕ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਕੰਪਿਊਟਰ ਅਧਿਆਪਕ।- ਫੋਟੋ: ਭਿੰਡਰ

ਨਿੱਜੀ ਪੱਤਰ ਪ੍ਰੇਰਕ

ਪਟਿਆਲਾ, 24 ਜਨਵਰੀ

ਕੰਪਿਊਟਰ ਅਧਿਆਪਕਾਂ ਵੱਲੋਂ  ਰੈਗੂਲਰ ਹੋਣ ਅਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਸਮੇਤ ਹੋਰ ਮੰਗਾਂ ਤੇ ਮਸਲਿਆਂ ਲਈ ਜ਼ਿਲ੍ਹ ਸਿੱਖਿਆ ਦਫ਼ਤਰ ਤੋਂ ਫੁਹਾਰਾ ਚੌਕ ਤੱਕ ਰੋਸ ਮਾਰਚ ਕੀਤਾ ਗਿਆ। ਫੁਹਾਰਾ ਚੌਕ ’ਤੇ ਅਧਿਆਪਕਾਂ ਵੱਲੋਂ ਪ੍ਰਦਰਸ਼ਨ ਕਰਕੇ ਮੋਦੀ ਤੇ ਕੇਂਦਰ ਸਰਕਾਰ ਖ਼ਿਲਾਫ਼ ਭੜਾਸ ਕੱਢੀ ਗਈ। ਇਸ ਮੌਕੇ ਕੰਪਿਊਟਰ ਅਧਿਆਪਕ ਕਮੇਟੀ ਪੰਜਾਬ ਦੇ ਪ੍ਰਧਾਨ ਪਰਮਵੀਰ ਸਿੰਘ ਪਟਿਆਲਾ ਨੇ ਕਿਹਾ ਕਿ ਭਾਰਤ ਸਰਕਾਰ ਨੇ ਕਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀਆ ਮੁਸ਼ਕਿਲਾਂ ਦਾ ਹੱਲ ਤਾਂ ਕੀ ਕਰਨਾ ਸੀ, ਸਗੋਂ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਤੀ ਲਈ ਤਿੰਨ ਕਾਲੇ ਕਾਨੂੰਨ ਲੋਕਤੰਤਰੀ ਦੇਸ਼ ਵਿੱਚ ਲੋਕਾਂ ’ਤੇ ਜ਼ਬਰੀ ਥੋਪੇ ਗਏ। ਉਨ੍ਹਾਂ ਕਿਹਾ ਕਿ ਕਿਸਾਨ-ਮਜ਼ਦੂਰ-ਮੁਲਾਜ਼ਮ ਵਿਰੋਧੀ ਜ਼ਾਲਮ ਸਰਕਾਰ ਵਿਰੁੱਧ ਸਾਂਝੀ ਲੜਾਈ ਦੀ ਲੋੜ ਹੈ। ਇਸੇ ਤਰ੍ਹਾਂ ਉਨ੍ਹਾਂ ਪੰਜਾਬ ਸਰਕਾਰ ਬਾਰੇ ਕਿਹਾ ਕਿ ਕੈਪਟਨ ਸਰਕਾਰ  ਕਿਸਾਨ,  ਮਜ਼ਦੂਰ ਤੇ ਮੁਲਾਜ਼ਮ ਹਿਤੈਸ਼ੀ ਦਾ ਢੌਂਗ ਰਚ ਰਹੀ ਹੈ। ਸੂਬਾ ਸਰਕਾਰ ਹਰ ਵਰਗ ਦੀ ਸੰਘੀ ਘੁੱਟ ਰਹੀ ਹੈ। ਉਨ੍ਹਾਂ ਕੰਪਿਊਟਰ ਅਧਿਆਪਕਾਂ ਬਾਰੇ ਕਿਹਾ ਕਿ ਕੰਪਿਊਟਰ ਅਧਿਆਪਕ ਪਿਛਲੇ 15 ਸਾਲਾਂ ਤੋ ਰੈਗੂਲਰ ਹੋ ਕੇ ਵੀ ਰੈਗੂਲਰ ਸੇਵਾਵਾਂ ਤੋ ਸੱਖਣੇ ਹਨ।  ਇਸੇ ਤਰ੍ਹਾਂ ਜੋਨੀ ਸਿੰਗਲਾ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਤੋਂ ਬਾਅਦ ਸਕੂਲ ਖੁਲ੍ਹਣ ਸਾਰ ਹੀ ਸਰਕਾਰ ਜਾਣ ਬੁੱਝ ਕੇ ਕੰਪਿਊਟਰ ਅਧਿਆਪਕਾਂ ਦੀਆਂ ਡਿਊਟੀਆਂ ਸਿੱਖਿਆ ਵਿਭਾਗ ਤੋਂ ਹਟਾ ਕੇ ਜ਼ਬਰੀ ਕਲੈਰੀਕਲ ਕੰਮਾਂ ’ਤੇ ਲਗਾ ਰਹੀ ਹੈ। 

ਕਾਲੀਆਂ ਝੰਡੀਆਂ ਦਿਖਾਉਣ ਦਾ ਐਲਾਨ 

ਚੀਮਾ ਮੰਡੀ (ਜਸਵੰਤ ਸਿੰਘ ਗਰੇਵਾਲ) ਈਜੀਐਸ/ਏਆਈਈ/ਐਸਟੀਆਰ ਜਥੇਬੰਦੀ ਦੇ ਵਾਲੰਟੀਅਰਾਂ ਵੱਲੋਂ ਸੂਬੇ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਮਾਨਸਾ ਵਿੱਚ 26 ਜਨਵਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਜਥੇਬੰਦੀ ਦੀ ਇਕਾਈ ਚੀਮਾ ਮੰਡੀ ਦੇ ਆਗੂ ਅਧਿਆਪਕਾ ਚਰਨਜੀਤ ਕੌਰ, ਬਲਵਿੰਦਰ ਕੌਰ, ਪਰਮਜੀਤ ਕੌਰ, ਰਾਜਬੀਰ ਕੌਰ, ਵੀਰਪਾਲ ਕੌਰ, ਕਰਮਜੀਤ ਕੌਰ ਨੇ ਦੱਸਿਆ ਕਿ ਉਹ ਪਿਛਲੇ  15 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਹਨ ਤੇ ਉਨ੍ਹਾਂ ਨੂੰ ਤੇ ਸਾਥੀਆਂ ਨੂੰ ਆਪਣਾ ਭਵਿੱਖ ਅੱਜ ਵੀ ਧੁੰਦਲਾ ਵਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲਗਾਤਾਰ ਇਨ੍ਹਾਂ ਵਾਲੰਟੀਅਰ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਜਿਸ ਕਾਰਨ ਇਨ੍ਹਾਂ ਅਧਿਆਪਕਾਂ ਦੇ ਘਰਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਲਗਾਤਾਰ ਵੱਡੇ ਕੋਰਸਾਂ ਤੋਂ ਬਾਅਦ ਇਨ੍ਹਾਂ ਅਧਿਆਪਕਾਂ ਨੂੰ ਛੋਟੇ ਕੋਰਸ ਕਰਵਾ ਕੇ ਇਨ੍ਹਾਂ ਦਾ ਸਮਾਂ ਤੇ ਪੈਸਾ ਦੋਵਾਂ ਦੀ ਬਰਬਾਦੀ ਕੀਤੀ ਜਾ ਰਹੀ ਹੈ, ਜਿਸ ਕਾਰਨ ਵਾਲੰਟੀਅਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All