Market Committee Dudhan Sadhan: ਬਲਦੇਵ ਸਿੰਘ ਮੁੜ ਚੇਅਰਮੈਨ ਬਣੇ
‘ਆਪ’ ਵੱਲੋਂ ਬਲਦੇਵ ਸਿੰਘ ਦੇਵੀਗੜ੍ਹ ਨੂੰ ਮਾਰਕੀਟ ਕਮੇਟੀ ਦੂਧਨ ਸਾਧਾਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਦੂਜੀ ਵਾਰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਪਾਰਟੀ ਦੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਂਦਿਆਂ ਪਾਰਟੀ ਦੀਆਂ ਨੀਤੀਆਂ...
Advertisement
‘ਆਪ’ ਵੱਲੋਂ ਬਲਦੇਵ ਸਿੰਘ ਦੇਵੀਗੜ੍ਹ ਨੂੰ ਮਾਰਕੀਟ ਕਮੇਟੀ ਦੂਧਨ ਸਾਧਾਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਦੂਜੀ ਵਾਰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਪਾਰਟੀ ਦੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਂਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਸਣੇ ਪਾਰਟੀ ਦੀ ਲੀਡਰਸ਼ਿਪ ਨਾਲ ਚੰਗਾ ਤਾਲਮੇਲ ਰੱਖਣ ਵਾਲੇ ਬਲਦੇਵ ਸਿੰਘ ਦੇਵੀਗੜ੍ਹ ਨੂੰ ਦੂਜੀ ਵਾਰ ਚੇਅਰਮੈਨ ਬਣਾਉਣ ’ਤੇ ਪਾਰਟੀ ਵਰਕਰਾਂ ਵਿੱਚ ਖੂਸ਼ੀ ਦੀ ਲਹਿਰ ਹੈ। ਇਸ ਮੌਕੇ ਬਲਦੇਵ ਸਿੰਘ ਦੇਵੀਗੜ੍ਹ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਸਮੂਹ ਵਲੰਟੀਅਰਾਂ ਦਾ ਧੰਨਵਾਦ ਕੀਤਾ
Advertisement
Advertisement
×

