ਪੱਤਰ ਪ੍ਰੇਰਕ
ਦੇਵੀਗੜ੍ਹ, 2 ਜੁਲਾਈ
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ ਤੇ ਹੋਰ ਆਗੂਆਂ ਨੇ ਭਾਰਤ-ਚੀਨ ਸਰਹੱਦ ’ਤੇ ਲੇਹ-ਲੱਦਾਖ਼ ਵਿੱਚ ਪੈਂਦੀ ਸਿਓਂਕ ਨਦੀ ’ਚ ਪਾਣੀ ਦੇ ਤੇਜ਼ ਵਹਾਅ ਕਾਰਨ ਕਿਸ਼ਤੀ ਪਲਟਨ ਦੌਰਾਨ ਸ਼ਹੀਦ ਹੋਏ ਨੌਜਵਾਨ ਸਲੀਮ ਖ਼ਾਨ ਦੇ ਜੱਦੀ ਪਿੰਡ ਮਰਦਾਹੇੜੀ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਭਰੋਸਾ ਦਿਵਾਇਆ ਕਿ ‘ਆਪ’ ਹਰ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ। ਆਪ ਹਲਕਾ ਸਨੌਰ ਦੇ ਇੰਚਾਰਜ ਇੰਦਰਜੀਤ ਸਿੰਘ ਸੰਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੇ ਪੈਟਰਨ ’ਤੇ ਪੰਜਾਬ ਸਰਕਾਰ ਵੀ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਸਹਾਇਤਾ ਰਾਸ਼ੀ ਦੇਵੇ ਅਤੇ ਸ਼ਹੀਦ ਦੇ ਨਾਮ ’ਤੇ ਪਿੰਡ ਵਿਚ ਯਾਦਗਾਰ ਬਣਾ ਕੇ ਸ਼ਹੀਦ ਦਾ ਸਨਮਾਨ ਵਧਾਏ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਮਾਸਟਰ ਗੁਰਨਾਮ ਸਿੰਘ, ਟਰੇਡ ਵਿੰਗ ਦੇ ਇੰਚਾਰਜ ਮਦਨ ਜੁਲਕਾਂ, ਬਲਾਕ ਪ੍ਰਧਾਨ ਬੰਤ ਸਿੰਘ ਬਲਬੇੜਾ ਆਦਿ ਵੀ ਹਾਜ਼ਰ ਸਨ।
ਸਨੌਰ ਖੇਤਰ ’ਚ ਕਰੋਨਾਵਾਇਰਸ ਸਬੰਧੀ ਜਾਗਰੂਕਤਾ ਰੈਲੀ ਕੱਢਦੇ ਹੋਏ ਖੁਸ਼ਹਾਲੀ ਦੇ ਰਾਖੇ।