ਸ਼ਰਧਾ ਨਾਲ ਕਰਵਾਏ ਜਾ ਰਹੇ ਹਨ ਸ਼ਹੀਦੀ ਸ਼ਤਾਬਦੀ ਸਮਾਗਮ: ਚੰਦੂਮਾਜਰਾ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਭੁੱਨਰਹੇੜੀ ਵਿੱਚ ਹੋਈ, ਜਿਸ ਵਿੱਚ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼ਿਰਕਤ ਕੀਤੀ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਭਾਈ ਦਿਆਲਾ ਜੀ ਦੀ 350ਸਾਲਾ ਸ਼ਤਾਬਦੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸਬੰਧੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ 23 ਨਵੰਬਰ ਦਿਨ ਐਤਵਾਰ ਨੂੰ ਧਾਰਮੀਕ ਸਮਾਗਮ ਮੌਕੇ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਰਾਗੀ, ਢਾਡੀ, ਕਵੀ ਅਤੇ ਕੌਮੀ ਇਤਿਹਾਸਕਾਰ ਕੌਮੀ ਫਰਜ਼ਾਂ ਸਬੰਧੀ ਚੇਤਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਸਬੰਧੀ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ, ਧਾਰਮਿਕ, ਸਮਾਜਿਕ ਸੰਸਥਾਵਾਂ ਤੋਂ ਸਹਿਯੋਗ ਲਿਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਗੁਰਜੀਤ ਸਿੰਘ ਉਪਲੀ, ਗੁਰਦੀਪ ਸਿੰਘ ਦੇਵੀਨਗਰ, ਰਾਜ ਕੁਮਾਰ ਸੈਣੀ, ਪ੍ਰੇਮ ਸਿੰਘ ਸਵਾਈ ਸਿੰਘ ਵਾਲਾ, ਗੁਲਜ਼ਾਰ ਸਿੰਘ ਭੁੱਨਰਹੇੜੀ, ਹਰਮਨਜੀਤ ਸਿੰਘ, ਸ਼ੇਰ ਸਿੰਘ ਪੰਜੇਟਾ, ਜੋਬਨ ਸੰਧੂ, ਮਲਕੀਅਤ ਸਿੰਘ ਜੁਲਾਹਖੇੜੀ, ਰਾਜਿੰਦਰ ਬਾਵਾ, ਜਸਵਿੰਦਰ ਸਿੰਘ ਚੰਦੀ, ਜਗਤਾਰ ਸਿੰਘ ਠਾਕੁਰਗੜ੍ਹ, ਰਾਮ ਸਿੰਘ ਨੈਣਾਂ, ਲਾਲ ਸਿੰਘ, ਗੁਰਦੇਵ ਸਿੰਘ ਮਾਨ, ਕਾਕਾ ਸਿੰਘ ਭੁੱਨਰਹੇੜੀ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਆਗੂ ਮੌਜੂਦ ਸਨ।
