ਸ਼ਹੀਦੀ ਦਿਹਾੜਾ: ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ
ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿੱਚ ਵਿਸ਼ਰਾਮ ਮਗਰੋਂ ਅੱਜ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਇਹ ਨਗਰ ਕੀਰਤਨ ਹੁਣ ਸੰਗਰੂਰ ਜ਼ਿਲ੍ਹੇ...
ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿੱਚ ਵਿਸ਼ਰਾਮ ਮਗਰੋਂ ਅੱਜ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਇਹ ਨਗਰ ਕੀਰਤਨ ਹੁਣ ਸੰਗਰੂਰ ਜ਼ਿਲ੍ਹੇ ਵਿੱਚ ਦਾਖ਼ਲ ਹੋਵੇਗਾ। ਅੱਜ ਰਵਾਨਗੀ ਤੋਂ ਪਹਿਲਾਂ ਸੰਗਤ ਵੱਲੋਂ ਸ਼ਸਤਰਾਂ ਦੇ ਦਰਸ਼ਨ ਕੀਤੇ ਗਏ। ਇਸ ਦੌਰਾਨ ਗੁਰਦੁਆਰਾ ਮੈਨੇਜਰ ਭਾਗ ਸਿੰਘ ਚੌਹਾਨ ਦੀ ਦੇਖ-ਰੇਖ ਹੇਠਾਂ ਹੋਏ ਰਵਾਨਗੀ ਸਮਾਗਮ ਵਿੱਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਮੈਂਬਰਾਂ ਸਤਵਿੰਦਰ ਸਿੰਘ ਟੌਹੜਾ, ਜਰਨੈਲ ਸਿੰਘ ਕਰਤਾਰਪੁਰ ਤੇ ਜਸਮੇਰ ਸਿੰਘ ਲਾਛੜੂ, ਅਕਾਲੀ ਆਗੂ ਭੁਪਿੰਦਰ ਸਿੰਘ ਸ਼ੇਖੂਪੁਰ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰਬੰਧਕਾਂ ਵੱਲੋਂ ਤਖਤ ਸ੍ਰੀ ਪਟਨਾ ਸਾਹਿਬ ਤੋਂ ਵਧੀਕ ਹੈੱਡ ਗ੍ਰ੍ਰੰਥੀ ਭਾਈ ਦਲੀਪ ਸਿੰਘ, ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਪਰਸ਼ੂਰਾਮ, ਭਾਈ ਅਮਰਜੀਤ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪੁਲੀਸ ਅਧਿਕਾਰੀ ਹਰਦੀਪ ਸਿੰਘ ਬਡੂੰਗਰ ਵੀ ਹਾਜ਼ਰ ਸਨ।

