DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

SikhHistory: ਸ਼ਹੀਦਾਂ ਦੇ ਸਰਤਾਜ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਗੁਰੂ ਅਰਜਨ ਦੇਵ ਮਨੁੱਖੀ ਬਰਾਬਰੀ ਅਤੇ ਮਨੁੱਖੀ ਅਧਿਕਾਰਾਂ ਲਈ ਸ਼ਹੀਦ ਹੋਏ: ਬਡੂੰਗਰ

  • fb
  • twitter
  • whatsapp
  • whatsapp
featured-img featured-img
ਹਜ਼ੂਰੀ ਰਾਗੀ ਜਥੇ ਨੂੰ ਸਿਰੋਪਾਓ ਭੇਟ ਕਰਦੇ ਹੋਏ ਸੁਰਜੀਤ ਸਿੰਘ ਗੜ੍ਹੀ, ਮੈਨੇਜਰ ਭਾਗ ਸਿੰਘ ਚੌਹਾਨ ਅਤੇ ਹੋਰ।
Advertisement
ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਜਿਸ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਕੀਤੀ ਅਤੇ ਹਜ਼ੂਰੀ ਰਾਗੀ ਜਥੇ ਵੱਲੋਂ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜ ਕੇ ਨਿਹਾਲ ਕੀਤਾ ਗਿਆ। ਗੁਰਦੁਆਰਾ ਮੈਨੇਜਰ ਭਾਗ ਸਿੰਘ ਚੌਹਾਨ ਦੀ ਦੇਖਰੇਖ ਹੇਠ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਗੁਰੂ ਅਰਜਨ ਦੇਵ ਜੀ ਪਹਿਲੇ ਕ੍ਰਾਂਤੀਕਾਰੀ ਸ਼ਹੀਦ ਸਨ, ਜਿਨਾਂ ਨੇ ਮਨੁੱਖੀ ਬਰਾਬਰੀ, ਮਨੁੱਖੀ ਅਧਿਕਾਰਾਂ ਅਤੇ ਸਾਂਝੀਵਾਲਤਾ ਲਈ ਅਦੁੱਤੀ ਕੁਰਬਾਨੀ ਦਿੱਤੀ। ਉਨ੍ਹਾ ਕਿਹਾ ਕਿ ਗੁਰੂ ਸਾਹਿਬ ਨੇ ਜਬਰ ਦਾ ਮੁਕਾਬਲਾ ਸਬਰ ਨਾਲ ਕੀਤਾ ਅਤੇ ਬਹੁਤ ਹੀ ਸਹਿਜ, ਸੰਜਮ ਤੇ ਦਿ੍ੜਤਾ ਨਾਲ ਜ਼ਬਰ ਜ਼ੁਲਮ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਉਸ ਸਮੇਂ ਦੀ ਰਾਜ ਸ਼ਕਤੀ ਨੂੰ ਹਾਰ ਦਿੱਤੀ। ਗੁਰੂ ਸਾਹਿਬ ਨੇ ਆਪਣੇ ਜੀਵਨ ਵਿਚ ਅਨੇਕਾਂ ਹੀ ਮਹਾਨ ਕਾਰਜ ਕਰਦਿਆਂ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਦਾ ਮਹਾਨ ਕਾਰਜ ਕਰ ਕੇ ਸਮੁੱਚੀ ਮਾਨਵਤਾ ਨੂੰ ਅਜਿਹਾ ਧਰਮ ਗ੍ਰੰਥ ਦਿੱਤਾ, ਜੋ ਮਨੁੱਖ ਨੂੰ ਸਚਿਆਰ ਬਣਨ ਦੀ ਜੀਵਨ ਜਾਂਚ ਪ੍ਰਦਾਨ ਕਰਦਾ ਹੈ।

ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਲਾਸਾਨੀ ਸ਼ਹੀਦੀ ਨੇ ਮੁਗਲ ਸਾਮਰਾਜ ਦੀਆਂ ਜੜ੍ਹਾਂ ਪੁੱਟਣ ਦਾ ਕੰਮ ਕੀਤਾ ਅਤੇ ਮਨੁੱਖਤਾ ਨੂੰ ਜਬਰ ਅਤੇ ਜ਼ੁਲਮ ਅੱਗੇ ਲੜਨ ਦੀ ਜੀਵਨ ਜਾਂਚ ਪ੍ਰਦਾਨ ਕੀਤੀ। ਉਨ੍ਹਾ ਨੇ ਮੌਜੂਦਾ ਸਮੇਂ ਅੰਦਰ ਸਰਕਾਰਾਂ ਜ਼ਬਰ ਤੇ ਜ਼ੁਲਮ ਦੇ ਰਾਹ ਪਈਆਂ ਹੋਈਆਂ ਹਨ ਅਤੇ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇ ਰਹੀਆਂ ਹਨ, ਜਿਨਾਂ ਪ੍ਰਤੀ ਸੁਚੇਤ ਹੋਣ ਦੀ ਸੰਗਤਾਂ ਨੂੰ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਗਵਾਹ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਗਾਉਣ ਵਾਲਾ ਹਸ਼ਰ ਮਾੜਾ ਹੋਇਆ ਅਤੇ ਭਵਿੱਖ ਵਿਚ ਅਜਿਹਾ ਕਰਨ ਵਾਲਿਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਤੇ ਮੈਨੇਜਰ ਭਾਗ ਸਿੰਘ ਚੌਹਾਨ ਨੇ ਵੀ ਵਿਚਾਰ ਪੇਸ਼ ਕੀਤੇ। ਗੁਰਦੁਆਰਾ ਕੰਪਲੈਕਸ ਅੰਦਰ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।

Advertisement

Advertisement
Advertisement
×