ਜੈਤੋ ਮੋਰਚੇ ਦੇ ਸ਼ਹੀਦ ਰਤਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਜੈਤੋ ਮੋਰਚੇ ਦੇ ਸ਼ਹੀਦ ਰਤਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਪੱਤਰ ਪ੍ਰੇਰਕ

ਘਨੌਰ, 22 ਫਰਵਰੀ

ਹਲਕਾ ਘਨੌਰ ਦੇ ਪਿੰਡ ਮਰਦਾਂਪੁਰ ਵਿੱਚ ਜੈਤੋ ਮੋਰਚੇ ਦੇ ਸ਼ਹੀਦ ਜਥੇਦਾਰ ਰਤਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਹੀਦ ਦੇ ਪੋਤਰੇ ਗੁਰਨਾਮ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੁਆਏ ਗਏ। ਉਪਰੰਤ ਸਜਾਏ ਗਏ ਕਥਾ ਕੀਰਤਨ ਦਰਬਾਰ ਵਿੱਚ ਭਾਈ ਪਰਮਜੀਤ ਸਿੰਘ ਅਤੇ ਬੀਬੀ ਰਜਨੀਤ ਕੌਰ ਦੇ ਕੀਰਤਨੀ ਜਥੇ ਨੇ ਕਥਾ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਅਤੇ ਸ਼ਹੀਦ ਰਤਨ ਸਿੰਘ ਦੀ ਸ਼ਹੀਦੀ ਤੋਂ ਲੋਕਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਫਰਵਰੀ 1924 ਵਿੱਚ ਜਦੋਂ ਅੰਗਰੇਜ਼ੀ ਸਾਮਰਾਜ ਵੱਲੋਂ ਲਗਾਈ ਗਈ ਧਾਰਮਿਕ ਪਾਬੰਦੀਆਂ ਖਿਲਾਫ ਜੈਤੋ ਵਿੱਚ ਸ਼ਹੀਦੀ ਜਥਾ ਭੇਜਣ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਮੋਰਚੇ ਵਿੱਚ ਸ਼ਾਲ ਹੋਣ ਲਈ ਜਥੇਦਾਰ ਰਤਨ ਸਿੰਘ ਜੈਤੋਂ ਵੱਲ ਜਾ ਰਹੇ ਸਨ ਉਨ੍ਹਾਂ ਨੂੰ ਸਾਮਰਾਜੀ ਦਮਨ ਚੱਕਰ ਤਹਿਤ ਨਾਭਾ ਨੇੜਲੇ ਮੈਸ ਬੀੜ ਵਿੱਚ ਸ਼ਹੀਦ ਕਰ ਦਿੱਤਾ ਗਿਆ। ਇਸ ਮੌਕੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਗੁਰਨਾਮ ਸਿੰਘ ਸਮੇਤ ਹੋਰਨਾਂ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪਿੰਡ ਦੇ ਜੰਮ ਪਲ ਜਥੇਦਾਰ ਰਤਨ ਸਿੰਘ ਸਮੇਤ ਸਾਰੇ ਸ਼ਹੀਦਾਂ ਦੀ ਢੁਕਵੀਂ ਯਾਦਗਾਰ ਬਣਾਈ ਜਾਵੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All