DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਮਾਤਾ ਗੁਜਰੀ ਸਕੂਲ ਨੂੰ ਐਜੂਕੇਸ਼ਨ ਅਚੀਵਰ ਐਵਾਰਡ

ਸਿੱਖਿਆ ਮੰਤਰੀ ਵੱਲੋਂ ਵਿਸ਼ੇਸ਼ ਸਨਮਾਨ

  • fb
  • twitter
  • whatsapp
  • whatsapp
featured-img featured-img
ਮਾਤਾ ਗੁਜਰੀ ਸਕੂਲ ਦੇਵੀਗੜ੍ਹ ਦੇ ਡਾਇਰਕੈਟਰ ਭੁਪਿੰਦਰ ਸਿੰਘ ਦਾ ਸਨਮਾਨ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ।
Advertisement

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਨੂੰ ਦਿ ਟ੍ਰਿਬਿਊਨ ਸਮੂਹ ਵੱਲੋਂ ਪਟਿਆਲਾ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਵੱਕਾਰੀ ‘ਐਜੂਕੇਸ਼ਨ ਅਚੀਵਰ ਐਵਾਰਡ’ ਨਾਲ ਸਨਮਾਨਿਆ ਗਿਆ। ਇਹ ਸਨਮਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ ਢੋਟ ਨੂੰ ਭੇਟ ਕੀਤਾ ਗਿਆ। ਇਹ ਐਵਾਰਡ ਵਿਸ਼ੇਸ਼ ਤੌਰ ’ਤੇ ਉਨ੍ਹਾਂ ਸੰਸਥਾਵਾਂ ਨੂੰ ਦਿੱਤਾ ਜਾਂਦਾ ਹੈ, ਜੋ ਪੇਂਡੂ ਖੇਤਰਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਮੋਹਰੀ ਭੂਮਿਕਾ ਨਿਭਾਉਂਦੀਆਂ ਹਨ।

ਸਮਾਗਮ ਵਿੱਚ ਸਿੱਖਿਆ, ਸਿਹਤ ਅਤੇ ਸਮਾਜ ਸੇਵਾ ਦੇ ਖੇਤਰਾਂ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮਾਣਮੱਤੀ ਉਪਲਬਧੀ ’ਤੇ ਸਕੂਲ ਡਾਇਰੈਕਟਰ ਭੁਪਿੰਦਰ ਸਿੰਘ ਢੋਟ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਨਮਾਨ ਕਿਸੇ ਇੱਕ ਵਿਅਕਤੀ ਦੀ ਨਹੀਂ ਸਗੋਂ ਸਮੁੱਚੇ ਸਕੂਲ ਪਰਿਵਾਰ ਦੀ ਸਮੂਹਿਕ ਜਿੱਤ ਹੈ। ਇਹ ਅਧਿਆਪਕਾਂ ਦੀ ਦਿਨ-ਰਾਤ ਦੀ ਮਿਹਨਤ, ਵਿਦਿਆਰਥੀਆਂ ਦੀ ਲਗਨ, ਮਾਪਿਆਂ ਦੇ ਸਹਿਯੋਗ ਅਤੇ ਸਕੂਲ ਪ੍ਰਬੰਧਨ ਦੇ ਨਿਰੰਤਰ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ‘ਦਿ ਟ੍ਰਿਬਿਊਨ’ ਸਮੂਹ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯਤਨ ਪੇਂਡੂ ਖੇਤਰ ਦੇ ਸਕੂਲਾਂ ਨੂੰ ਹੋਰ ਬਿਹਤਰ ਬਣਨ ਲਈ ਪ੍ਰੇਰਿਤ ਕਰਦੇ ਹਨ। ਭੁਪਿੰਦਰ ਸਿੰਘ ਢੋਟ ਨੇ ਇਸ ਸਨਮਾਨ ਦਾ ਸਿਹਰਾ ਸਮੂਹ ਅਧਿਆਪਕਾਂ, ਗੈਰ-ਅਧਿਆਪਕ ਸਟਾਫ, ਵਿਦਿਆਰਥੀਆਂ, ਮਾਪਿਆਂ ਅਤੇ ਦੇਵੀਗੜ੍ਹ ਇਲਾਕੇ ਦੇ ਵਾਸੀਆਂ ਦੇ ਸਿਰ ਬੰਨ੍ਹਦਿਆਂ ਭਰੋਸਾ ਦਵਾਇਆ ਕਿ ਸਕੂਲ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਿਆਰ ਸਥਾਪਤ ਕਰਦਾ ਰਹੇਗਾ।

Advertisement

Advertisement
Advertisement
×