ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
ਇਥੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਗਵਾਨਪੁਰ ਜੱਟਾਂ ਵਿੱਚ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿੱਚ 100 ਮੀਟਰ ਦੌੜ...
Advertisement
ਇਥੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਗਵਾਨਪੁਰ ਜੱਟਾਂ ਵਿੱਚ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿੱਚ 100 ਮੀਟਰ ਦੌੜ ਅਤੇ ਲੰਬੀ ਛਾਲ ਵਿੱਚ ਹਰਸਿਮਰਤ ਕੌਰ ਨੇ ਪਹਿਲਾ ਅਤੇ ਸ਼ਹਿਨਾਜ ਨੇ ਦੂਜਾ ਸਥਾਨ ਹਾਸਲ ਕੀਤਾ। ਮੁੰਡਿਆਂ ਵਿੱਚ ਲੰਬੀ ਛਾਲ ਮੁਕਾਬਲੇ 0ਵਿੱਚ ਕਰਨ ਗਿਰ ਨੇ ਦੂਜਾ ਅਤੇ ਗੁਰਕੀਰਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 100 ਮੀਟਰ ਦੌੜ ਵਿੱਚ ਗੁਰਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰੈਜ਼ੀਡੈਂਟ ਰਵਿੰਦਰ ਕੌਰ, ਪ੍ਰਿੰਸੀਪਲ ਮਮਤਾ ਮੱਕੜ, ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਅਤੇ ਕੋਚ ਹਰਦੀਪ ਕੁਮਾਰ ਅਤੇ ਕੋਚ ਹਿਮਾਂਸ਼ੂ ਨੇ ਵਿਦਿਆਰਥੀਆਂ ਦੀ ਹੌਸਲਾ-ਅਫਜ਼ਾਈ ਕੀਤੀ।
Advertisement
Advertisement
Advertisement
×

