ਮਾਤਾ ਗੁਜਰੀ ਸਕੂਲ ਨੇ ਕਿੱਕ ਬਾਕਸਿੰਗ ’ਚ 9 ਮੈਡਲ ਜਿੱਤੇ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 69ਵੀਂ ਗਰਮ ਰੁੱਤ ਜ਼ੋਨਲ ਸਕੂਲ ਪੱਧਰੀ ਖੇਡਾਂ (ਕਿੱਕ ਬਾਕਸਿੰਗ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਈ ਮੈਡਲ ਆਪਣੇ ਨਾਮ ਕਰ ਲਏ। ਇਹ ਮੁਕਾਬਲੇ ਡਾ. ਬੀ.ਐੱਸ. ਸੰਧੂ ਮੈਮੋਰੀਅਲ ਸਕੂਲ,...
Advertisement
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 69ਵੀਂ ਗਰਮ ਰੁੱਤ ਜ਼ੋਨਲ ਸਕੂਲ ਪੱਧਰੀ ਖੇਡਾਂ (ਕਿੱਕ ਬਾਕਸਿੰਗ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਈ ਮੈਡਲ ਆਪਣੇ ਨਾਮ ਕਰ ਲਏ। ਇਹ ਮੁਕਾਬਲੇ ਡਾ. ਬੀ.ਐੱਸ. ਸੰਧੂ ਮੈਮੋਰੀਅਲ ਸਕੂਲ, ਜੁਲਾਹਖੇੜੀ ’ਚ ਕਰਵਾਏ ਗਏ ਸਨ। ਸਕੂਲ ਦੀ ਲੜਕੀਆਂ ਦੀ ਟੀਮ ਨੇ ਅੰਡਰ-14 ਵਿੱਚ 9 ਮੈਡਲ ਜਿੱਤ ਕੇ ਆਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਅੰਡਰ-14:7 ਗੋਲਡ 2 ਸਿਲਵਰ ਮੈਡਲ ਪ੍ਰਾਪਤ ਕੀਤੇ। ਵਿਦਿਆਰਥੀਆਂ ਦੀ ਇਸ ਉਪਲੱਬਧੀ ’ਤੇ ਸਕੂਲ ਦੇ ਪ੍ਰੈਜੀਡੈਂਟ ਰਵਿੰਦਰ ਕੌਰ, ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਿੰਸੀਪਲ ਮਮਤਾ ਮੱਕੜ ਅਤੇ ਕੋਚ ਹਰਦੀਪ ਕੁਮਾਰ ਨੇ ਸਮੂਹ ਖਿਡਾਰਨਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕੋਚ ਹਰਦੀਪ ਕੁਮਾਰ ਨੇ ਦੱਸਿਆ ਕਿ ਟੀਮ ਹੁਣ ਰਾਜ ਪੱਧਰੀ ਮੁਕਾਬਲਿਆਂ ਲਈ ਤਿਆਰੀ ਕਰ ਰਹੀ ਹੈ, ਜਿੱਥੇ ਵੀ ਉਹ ਹੋਰ ਉਚਾਈਆਂ ਹਾਸਲ ਕਰਨ ਲਈ ਉਤਸ਼ਾਹਿਤ ਹਨ।
Advertisement
Advertisement