ਤਾਇਕਵਾਂਡੋ ’ਚ ਮਾਤਾ ਗੁਜਰੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿੱਚ ਬੀਤੇ ਦਿਨੀਂ ਹੋਏ 69ਵੇਂ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਦੌਰਾਨ ਜ਼ਿਲ੍ਹੇ ਦੇ...
ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿੱਚ ਬੀਤੇ ਦਿਨੀਂ ਹੋਏ 69ਵੇਂ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਦੌਰਾਨ ਜ਼ਿਲ੍ਹੇ ਦੇ ਵੱਡੀ ਗਿਣਤੀ ’ਚ ਵੱਖ ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ। ਇਸ ਦੌਰਾਨ ਅੰਡਰ-19 ਵਿੱਚ ਕਰਨ ਗਿਰ ਨੇ ਗੋਲਡ ਮੈਡਲ, ਸਰਬਜੀਤ ਸਿੰਘ ਨੇ ਸਿਲਵਰ ਮੈਡਲ, ਕਰਨਸ਼ੇਰ, ਸ਼ਿਵਪ੍ਰੀਤ ਅਤੇ ਸ਼ਾਨਵੀਰ ਨੇ ਬਰੋਨਜ਼ ਮੈਡਲ ਜਿੱਤੇ। ਇਸੇ ਤਰ੍ਹਾਂ ਅੰਡਰ-17 ਸ਼੍ਰੇਣੀ ਵਿੱਚ ਵੰਸ਼ਪ੍ਰੀਤ ਅਤੇ ਗੁਰਕੀਰਤ ਸਿੰਘ ਨੇ ਕਾਂਸੀ ਦੇ ਤਗ਼ਮੇ ਜਿੱਤੇ। ਅੰਡਰ-14 ਵਿੱਚ ਸਹਿਜਪ੍ਰੀਤ ਸਿੰਘ ਨੇ ਕਾਂਸੀ ਦਾ ਤਗ਼ਮਾ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ, ਪ੍ਰਿੰਸੀਪਲ ਮਮਤਾ ਮੱਕੜ ਅਤੇ ਕੋਚ ਹਰਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਵੱਡੀ ਉਪਲਬਧੀ ’ਤੇ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਮਿਹਨਤ, ਸਮਰਪਣ ਅਤੇ ਕੋਚਿੰਗ ਦਾ ਨਤੀਜਾ ਹੈ।