ਗਣਿਤ ਤੇ ਸਾਇੰਸ ਮੇਲੇ ਕਰਵਾਇਆ
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਪ੍ਰਤਿਭਾ ’ਚ ਨਿਖਾਰ ਲਿਆਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਰਕਾਰੀ ਮਿਡਲ ਸਕੂਲ ਮੌਲਵੀਵਾਲਾ ਵਿੱਚ ਸਾਇੰਸ ਤੇ ਗਣਿਤ ਮੇਲਾ ਕਰਵਾਇਆ ਗਿਆ। ਸਕੂਲ ਦੀ ਸਾਇੰਸ ਅਧਿਆਪਕਾ ਸੁਪ੍ਰੀਤ ਕੌਰ ਅਤੇ ਕੰਪਿਊਟਰ ਅਧਿਆਪਕਾਂ...
Advertisement
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਪ੍ਰਤਿਭਾ ’ਚ ਨਿਖਾਰ ਲਿਆਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਰਕਾਰੀ ਮਿਡਲ ਸਕੂਲ ਮੌਲਵੀਵਾਲਾ ਵਿੱਚ ਸਾਇੰਸ ਤੇ ਗਣਿਤ ਮੇਲਾ ਕਰਵਾਇਆ ਗਿਆ। ਸਕੂਲ ਦੀ ਸਾਇੰਸ ਅਧਿਆਪਕਾ ਸੁਪ੍ਰੀਤ ਕੌਰ ਅਤੇ ਕੰਪਿਊਟਰ ਅਧਿਆਪਕਾਂ ਹਰਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਕਰਵਾਏ ਗਏ ਸਾਇੰਸ ਤੇ ਗਣਿਤ ਮੇਲੇ ਵਿੱਚ ਵਿਦਿਆਰਥੀਆਂ ਨੂੰ ਦੋਵਾਂ ਵਿਸ਼ਿਆ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਵੱਲੋਂ ਦੋਵਾਂ ਵਿਸ਼ਿਆਂ ਨਾਲ ਸਬੰਧਤ ਤਿਆਰ ਕਰ ਕੇ ਲਿਆਂਦੇ ਮਾਡਲਾਂ ਦੀ ਪ੍ਰਦਰਸ਼ਨੀ ਲਾਈ ਗਈ।
Advertisement
Advertisement
