DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੇਅਰ ਨੂੰ ਪੁਰਾਣੇ ਵਿਕਾਸ ਕੰਮਾਂ ਦਾ ਰਿਕਾਰਡ ਨਾ ਮਿਲਿਆ

ਵਿਜੀਲੈਂਸ ਦਾ ਦਰਵਾਜ਼ਾ ਖਡ਼ਾਉਣ ਦੀ ਤਿਆਰੀ ’ਚ

  • fb
  • twitter
  • whatsapp
  • whatsapp
Advertisement
ਪਟਿਆਲਾ ਨਗਰ ਨਿਗਮ ਵਿੱਚ ਪੁਰਾਣੇ ਵਿਕਾਸ ਕੰਮਾਂ ਨਾਲ ਸਬੰਧਿਤ ਫਾਈਲਾਂ ਨਾ ਮਿਲਣ ਦਾ ਮਾਮਲਾ ਮੁੜ ਚਰਚਾ ’ਚ ਹੈ। ਮੇਅਰ ਕੁੰਦਨ ਗੋਗੀਆ ਵੱਲੋਂ ਪੁਰਾਣੇ ਕੰਮਾਂ ਸਬੰਧੀ ਅਧਿਕਾਰੀਆਂ ਤੋਂ ਰਿਕਾਰਡ ਮੰਗੇ ਜਾਣ ਦੇ ਬਾਵਜੂਦ ਅਜੇ ਤੱਕ ਇਹ ਰਿਕਾਰਡ ਉਪਲਬਧ ਨਹੀਂ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਰਿਕਾਰਡ ਦੇਣ ’ਚ ਕੁਝ ਠੇਕੇਦਾਰ ਅਤੇ ਕੁਝ ਅਧਿਕਾਰੀ ਆਨਾਕਾਨੀ ਕਰ ਰਹੇ ਹਨ।ਇਸ ਸਬੰਧੀ ਮੇਅਰ ਵੱਲੋਂ ਕਈ ਵਾਰ ਲਿਖਤੀ ਅਤੇ ਮੌਖਿਕ ਤੌਰ ’ਤੇ ਫਾਈਲਾਂ ਮੰਗੀਆਂ ਗਈਆਂ ਹਨ ਪਰ ਹਫ਼ਤਿਆਂ ਬੱੱਧੀ ਸਮਾਂ ਬੀਤਣ ਦੇ ਬਾਵਜੂਦ ਇਹ ਰਿਕਾਰਡ ਪੇਸ਼ ਨਹੀਂ ਕੀਤਾ ਗਿਆ। ੲFਸ ਕਰਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਇਸ ਦੌਰਾਨ ਕਰੋੜਾਂ ਦੇ ਕਥਿਤ ਘਪਲੇ ਦੀ ਅਸ਼ੰਕਾ ਜਤਾਈ ਜਾ ਰਹੀ ਹੈ।

ਮੇਅਰ ਕੁੰਦਨ ਗੋਗੀਆ ਨੇ ਇਸ ਮਾਮਲੇ ਬਾਰੇ ਸਪੱਸ਼ਟ ਕੀਤਾ ਹੈ ਕਿ ਜੇਕਰ ਜਲਦੀ ਹੀ ਰਿਕਾਰਡ ਮੁਹੱਈਆ ਨਾ ਕਰਵਾਇਆ ਗਿਆ ਤਾਂ ਉਹ ਮੁੜ ਤੋਂ ਵਿਜੀਲੈਂਸ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

Advertisement

ਮੇਅਰ ਨੇ ਸਾਫ਼ ਕਿਹਾ ਕਿ ਨਗਰ ਨਿਗਮ ਸ਼ਹਿਰ ਵਾਸੀਆਂ ਦੇ ਟੈਕਸ ਦੇ ਪੈਸਿਆਂ ਨਾਲ ਚੱਲਦਾ ਹੈ ਅਤੇ ਹਰ ਪੈਸੇ ਦਾ ਹਿਸਾਬ ਹੋਣਾ ਲਾਜ਼ਮੀ ਹੈ। ਜੇਕਰ ਕੋਈ ਅਧਿਕਾਰੀ ਜਾਂ ਠੇਕੇਦਾਰ ਰਿਕਾਰਡ ਛੁਪਾ ਕੇ ਜਾਂ ਆਨਾਕਾਨੀ ਕਰਕੇ ਜਾਂਚ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਇਹ ਕਾਨੂੰਨਨ ਅਪਰਾਧ ਹੈ ਅਤੇ ਇਸ ’ਤੇ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪਟਿਆਲਾ ਦੇ ਵਿਕਾਸ ਨਾਲ ਕੋਈ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸੱਚਾਈ ਸਾਹਮਣੇ ਲਿਆਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਇਸ ਸਬੰਧੀ ਉਨ੍ਹਾਂ ਨੇ ਮੁੜ ਤੋਂ ਅਧਿਕਾਰੀਆਂ ਦੇ ਨਾਲ ਮੀਟਿੰਗ ਵੀ ਕੀਤੀ।

Advertisement

Advertisement
×