DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੇਅਰ ਵੱਲੋਂ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਜਾਂਚ

ਸ਼ਹਿਰ ਦੇ ਰੋਜ਼ ਐਵੇਨਿਊ, ਵਿੱਚ 27.25 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸ ਦੀ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਅਚਨਚੇਤ ਜਾਂਚ ਕੀਤੀ ਗਈ। ਇਸ ਮੌਕੇ ਮੇਅਰ ਨੇ ਕਿਹਾ ਕਿ ਸ਼ਹਿਰ ਦੇ ਹਰ...

  • fb
  • twitter
  • whatsapp
  • whatsapp
featured-img featured-img
ਇੰਟਰਲਾਕ ਟਾਈਲਾਂ ਲਗਾਉਣ ਦੀ ਜਾਂਚ ਕਰਦੇ ਹੋਏ ਮੇਅਰ ਕੁੰਦਨ ਗੋਗੀਆ ਅਤੇ ਅਧਿਕਾਰੀ।
Advertisement

ਸ਼ਹਿਰ ਦੇ ਰੋਜ਼ ਐਵੇਨਿਊ, ਵਿੱਚ 27.25 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸ ਦੀ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਅਚਨਚੇਤ ਜਾਂਚ ਕੀਤੀ ਗਈ। ਇਸ ਮੌਕੇ

ਮੇਅਰ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਬਰਾਬਰੀ ਦੇ ਅਧਾਰ ’ਤੇ ਵਿਕਾਸ ਕਰਵਾਉਣਾ ਨਗਰ ਨਿਗਮ ਦੀ ਮੁਢਲੀ ਜ਼ਿੰਮੇਵਾਰੀ ਹੈ। ਵਾਰਡ ਨੰਬਰ 38 ਵਿੱਚ ਲੰਮੇ ਸਮੇਂ ਤੋਂ ਚੱਲ ਰਹੀ ਸੜਕ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਪੈਸੇ ਨਾਲ ਹੋਣ ਵਾਲੇ ਹਰ ਕੰਮ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾ ਰਹੀ ਹੈ।

Advertisement

ਮੇਅਰ ਨੇ ਦੱਸਿਆ ਕਿ ਇੰਟਰਲਾਕ ਸੜਕ ਦੇ ਕੰਮ ਦੀ ਐੱਸ ਈ ਰਾਜਿੰਦਰ ਚੋਪੜਾ ਅਤੇ ਜੇ ਈ ਜਗਜੀਤ ਸਿੰਘ ਵੱਲੋਂ ਤਕਨੀਕੀ ਪੱਧਰ ’ਤੇ ਚੈਕਿੰਗ ਕੀਤੀ ਗਈ। ਪਰ ਕਿਸੇ ਵੀ ਕਿਸਮ ਦੀ ਕੋਈ ਤਰੁੱਟੀ ਸਾਹਮਣੇ ਨਹੀਂ ਆਈ। ਮੇਅਰ ਨੇ ਦੁਹਰਾਇਆ ਕਿ ਵਿਕਾਸ ਕਾਰਜਾਂ ਵਿੱਚ ਕੁਆਲਿਟੀ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਕੰਮ ਨਿਰਧਾਰਤ ਮਿਆਰ ਅਨੁਸਾਰ ਹੀ ਕੀਤਾ ਜਾਵੇ, ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ। ਅੰਤ ਵਿੱਚ ਮੇਅਰ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੂੰ ਸੁੰਦਰ, ਸਾਫ਼ ਅਤੇ ਆਧੁਨਿਕ ਬਣਾਉਣ ਲਈ ਨਗਰ ਨਿਗਮ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

Advertisement

ਐੱਸ ਡੀ ਐੱਮ ਨੇ ਲਾਇਬ੍ਰੇਰੀ ਦੀ ਉਸਾਰੀ ਦਾ ਜਾਇਜ਼ਾ ਲਿਆ

ਲਹਿਰਾਗਾਗਾ (ਰਮੇਸ਼ ਭਾਰਦਵਾਜ): ਸਥਾਨਕ ਸ਼ਹਿਰ ਦੇ ਨਗਰ ਕੌਂਸਲ ਦਫ਼ਤਰ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਾਲ ਲਾਇਬ੍ਰੇਰੀ ਦੀ ਉਸਾਰੀ ਕੀਤੀ ਜਾ ਰਹੀ ਹੈ। ਇਸ ਦਾ ਲਗਪਗ 50 ਫੀਸਦੀ ਕੰਮ ਮੁਕੰਮਲ ਹੋਣ ਕਿਨਾਰੇ ਹੈ। ਇਸ ਉਸਾਰੀ ਅਧੀਨ ਲਾਇਬ੍ਰੇਰੀ ਦੇ ਕੰਮਾਂ ਦਾ ਜਾਇਜ਼ਾ ਐੱਸ ਡੀ ਐੱਮ ਲਹਿਰਾਗਾਗਾ ਰਾਕੇਸ਼ ਪ੍ਰਕਾਸ਼ ਗਰਗ ਨੇ ਲਿਆ। ਉਨ੍ਹਾਂ ਇਸ ਸਮੇਂ ਕੰਮ ਕਰ ਰਹੇ ਠੇਕੇਦਾਰ ਤੇ ਮਜ਼ਦੂਰਾਂ ਨੂੰ ਕਿਹਾ ਕਿ ਲਾਇਬ੍ਰੇਰੀ ਦੀ ਉਸਾਰੀ ਵਾਲੇ ਕੰਮ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰ ਤਰ੍ਹਾਂ ਦਾ ਮਟੀਰੀਅਲ ਮਾਪਦੰਡਾਂ ਦੇ ਅਨੁਸਾਰ ਹੀ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਲਹਿਰਾਗਾਗਾ ਤੇ ਇਲਾਕੇ ਦੇ ਵਿਦਿਆਰਥੀਆਂ ਲਈ ਇਹ ਲਾਇਬ੍ਰੇਰੀ 31 ਮਾਰਚ ਤਕ ਸ਼ੁਰੂ ਕਰ ਦਿੱਤੀ ਜਾਵੇਗੀ। ਇਹ ਲਾਇਬ੍ਰੇਰੀ ਇਲਾਕੇ ਦੇ ਨੌਜਵਾਨਾਂ ਲਈ ਨੌਕਰੀਆਂ ਪ੍ਰਾਪਤ ਕਰਨ ਲਈ ਬਹੁਤ ਸਹਾਈ ਸਿੱਧ ਹੋਵੇਗੀ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਇਬ੍ਰੇਰੀ ਨਾਲ ਜੁੜਨ ਲਈ ਕਿਹਾ।

Advertisement
×