ਮੇਅਰ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ
ਮੇਅਰ ਕੁੰਦਨ ਗੋਗੀਆ ਨੇ ਅੱਜ ਵਾਰਡ ਨੰਬਰ 14 ਵਿੱਚ 65 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ 6 ਗਲੀਆਂ ਦੀਆਂ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ। ਉਨ੍ਹਾਂ ਦੱਸਿਆ ਕਿ ਸੜਕਾਂ ਬਹੁਤ ਸਮੇਂ ਤੋਂ ਖਰਾਬ ਹਾਲਤ ਵਿੱਚ ਹੋਣ ਕਰਕੇ ਇਲਾਕਾ ਵਾਸੀਆਂ...
Advertisement
ਮੇਅਰ ਕੁੰਦਨ ਗੋਗੀਆ ਨੇ ਅੱਜ ਵਾਰਡ ਨੰਬਰ 14 ਵਿੱਚ 65 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ 6 ਗਲੀਆਂ ਦੀਆਂ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ। ਉਨ੍ਹਾਂ ਦੱਸਿਆ ਕਿ ਸੜਕਾਂ ਬਹੁਤ ਸਮੇਂ ਤੋਂ ਖਰਾਬ ਹਾਲਤ ਵਿੱਚ ਹੋਣ ਕਰਕੇ ਇਲਾਕਾ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲੀ ਆ ਰਹੀ ਇਸ ਮੰਗ ਦੀ ਪੂਰਤੀ ਦੇ ਤਹਿਤ ਨਗਰ ਨਿਗਮ ਵੱਲੋਂ ਇਨ੍ਹਾਂ ਸੜਕਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਆਉਂਦੇ ਸਮੇਂ ਵਿੱਚ ਵਾਰਡ ਨੰਬਰ 14 ਵਿੱਚ ਹੋਰ ਵੀ ਕਈ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ । ਇਸ ਮੌਕੇ ਕੌਂਸਲਰ ਗੁਰਕ੍ਰਿਪਾਲ ਸਿੰਘ ਕਸਿਆਣਾ, ਜਸਬੀਰ ਸਿੰਘ ਗਾਂਧੀ ਕੌਂਸਲਰ, ਮੀਡੀਆ ਸਲਾਹਕਾਰ ਚਰਨਜੀਤ ਸਿੰਘ, ਹਰਜੀਤ ਸਿੰਘ ਵਲੰਟੀਅਰ, ਸੁਖਦੇਵ ਸਿੰਘ ਤੁੰਗ, ਬਚਨ ਸਿੰਘ ਗੁਰਮ ਆਦਿ ਮੌਜੂਦ ਸਨ।
Advertisement
Advertisement
×

