ਮੇਅਰ ਨੇ ਸੜਕ ਪ੍ਰਾਜੈਕਟ ਸ਼ੁਰੂ ਕਰਵਾਇਆ
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਰਫ਼ਤਾਰ ਮਿਲ ਰਹੀ ਹੈ ਅਤੇ ਜਲਦੀ ਹੀ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ। ਕੁੰਦਨ ਗੋਗੀਆ ਅੱਜ ਸ਼ਹੀਦ ਭਗਤ ਸਿੰਘ ਚੌਕ ਤੋਂ ਲੈ ਕੇ ਮਹਿੰਦਰਾ ਕਾਲਜ ਤੱਕ ਦੀ ਸੜਕ ਦੇ ਨਿਰਮਾਣ...
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਰਫ਼ਤਾਰ ਮਿਲ ਰਹੀ ਹੈ ਅਤੇ ਜਲਦੀ ਹੀ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ। ਕੁੰਦਨ ਗੋਗੀਆ ਅੱਜ ਸ਼ਹੀਦ ਭਗਤ ਸਿੰਘ ਚੌਕ ਤੋਂ ਲੈ ਕੇ ਮਹਿੰਦਰਾ ਕਾਲਜ ਤੱਕ ਦੀ ਸੜਕ ਦੇ ਨਿਰਮਾਣ ਸਬੰਧੀ ਪ੍ਰਾਜੈਕਟ ਦਾ ਆਗਾਜ਼ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ 57 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਇਹ ਸੜਕ ਸ਼ਹਿਰ ਦੇ ਸਭ ਤੋਂ ਵਿਅਸਤ ਰਾਸਤਿਆਂ ਵਿੱਚੋਂ ਇੱਕ ਹੈ ਜਿਸ ਰਾਹੀਂ ਹਜ਼ਾਰਾਂ ਵਾਹਨ ਹਰ ਰੋਜ਼ ਗੁਜ਼ਰਦੇ ਹਨ। ਇਸ ਕਰਕੇ ਇਸ ਸੜਕ ਦੇ ਨਵ ਨਿਰਮਾਣ ਨਾਲ ਅਨੇਕਾਂ ਲੋਕਾਂ ਨੂੰ ਫਾਇਦਾ ਹੋਵੇਗਾ। ਮੇਅਰ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੀਆਂ ਸੜਕਾਂ, ਗਲੀਆਂ ਅਤੇ ਡਰੇਨ ਸਿਸਟਮ ਨੂੰ ਆਧੁਨਿਕ ਬਣਾਉਣ ਲਈ ਮਿਉਂਸਿਪਲ ਕਾਰਪੋਰੇਸ਼ਨ ਵੱਲੋਂ ਕਈ ਪ੍ਰ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਹ ਸੜਕ ਸਿਰਫ਼ ਆਵਾਜਾਈ ’ਚ ਹੀ ਸੁਧਾਰ ਨਹੀਂ ਲਿਆਵੇਗੀ, ਬਲਕਿ ਇਸ ਨਾਲ ਲੱਗਦੇ ਵਪਾਰਕ ਇਲਾਕਿਆਂ ਅਤੇ ਮਹਿੰਦਰਾ ਕਾਲਜ ਦੇ ਵਿਦਿਆਰਥੀਆਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਇਲਾਕੇ ਨੂੰ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਜਰਨੈਲ ਮੰਨੂ, ਕੌਂਸਲਰ ਦਵਿੰਦਰਪਾਲ ਮਿੱਕੀ, ‘ਆਪ’ ਦੇ ਬਲਾਕ ਪ੍ਰਧਾਨ ਸੁਸ਼ੀਲ ਮਿੱਢਾ, ਕ੍ਰਿਸ਼ਨ ਕੁਮਾਰ, ਐਡਵੋਕੇਟ ਵਿਨੋਦ ਸਿੰਗਲਾ, ਭੁਪਿੰਦਰ ਬੌਬੀ, ਗੁਰਪ੍ਰੀਤ ਸਿੰਘ ਗੁਰੀ, ਰਜਿੰਦਰ ਕੁਮਾਰ, ਰੋਹਿਤ ਸਿੰਗਲਾ ਅਤੇ ਰਾਜਿੰਦਰ ਮੋਹਨ ਮੌਜੂਦ ਸਨ।

