DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

media heritage: ਉਜਾਗਰ ਸਿੰਘ ਦੀ ਕਿਤਾਬ ‘ਪਟਿਆਲਵੀ ਪੱਤਰਕਾਰ’ ਰਿਲੀਜ਼

ਪਟਿਆਲਾ ਦੀ ਪੱਤਰਕਾਰੀ ਵਿਰਾਸਤ ਨੂੰ ਮਿਲਿਆ ਇਤਿਹਾਸਕ ਦਸਤਾਵੇਜ਼: ਬਾਬੂ ਸਿੰਘ ਗੁਰਮ

  • fb
  • twitter
  • whatsapp
  • whatsapp
featured-img featured-img
w ਪਟਿਆਲਾ ਦੀ ਪੱਤਰਕਾਰੀ ਵਿਰਾਸਤ ਨੂੰ ਮਿਲਿਆ ਇਤਿਹਾਸਕ ਦਸਤਾਵੇਜ਼: ਬਾਬੂ ਸਿੰਘ ਗੁਰਮ
Advertisement

ਪਟਿਆਲਾ ਦੇ ਉੱਘੇ ਸਿੱਖਿਆ ਸ਼ਾਸਤਰੀ ਤੇ ਸਮਾਜ ਸੇਵਕ ਪ੍ਰਿੰਸੀਪਲ ਬਾਬੂ ਸਿੰਘ ਗੁਰਮ ਵੱਲੋਂ ਅੱਜ ਇੱਥੇ ਪੰਜਾਬ ਦੇ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਉਜਾਗਰ ਸਿੰਘ ਵੱਲੋਂ ਪੰਜਾਬੀ ਭਾਸ਼ਾ ਵਿਚ ਲਿਖੀ ਕਿਤਾਬ ‘ਪਟਿਆਲਵੀ ਪੱਤਰਕਾਰ’ ਰਿਲੀਜ਼ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਤਾਬ ਦੇ ਲੇਖਕ ਉਜਾਗਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਪੱਤਰਕਾਰਾਂ ਦੇ ਜੀਵਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਸਮਾਜ ਪ੍ਰਤੀ ਸੇਵਾਵਾਂ ਨੂੰ ਕਲਮਬੱਧ ਕਰਨਾ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਕੀਮਤੀ ਦਸਤਾਵੇਜ਼ ਸਾਬਤ ਹੋਵੇਗਾ। ਉਜਾਗਰ ਸਿੰਘ ਨੇ ਦੱਸਿਆ ਕਿ ਪਟਿਆਲਵੀ ਪੱਤਰਕਾਰ ਕਿਤਾਬ ਦੀ ਪ੍ਰਕਾਸ਼ਨਾਂ ਲਈ ਸਪਾਂਸਰਸ਼ਿਪ ਪ੍ਰਿੰਸੀਪਲ ਬਾਬੂ ਸਿੰਘ ਗੁਰਮ ਵੱਲੋਂ ਕੀਤੀ ਗਈ ਹੈ।

ਉਜਾਗਰ ਸਿੰਘ ਨੇ ਇਸ ਕਿਤਾਬ ਵਿੱਚ ਪਟਿਆਲਾ ਨਾਲ ਸਬੰਧਿਤ ਵੱਖ-ਵੱਖ ਸਮਿਆਂ ਦੇ ਲਗਪਗ 158 ਪੱਤਰਕਾਰਾਂ ਦੇ ਜੀਵਨ, ਪੱਤਰਕਾਰੀ ਸਫ਼ਰ ਅਤੇ ਸਮਾਜ ਪ੍ਰਤੀ ਉਨ੍ਹਾਂ ਦੇ ਵਡਮੁੱਲੇ ਯੋਗਦਾਨ ’ਤੇ ਰੌਸ਼ਨੀ ਪਾਈ ਹੈ। ਕਿਤਾਬ ਰਾਹੀਂ ਪਟਿਆਲਾ ਦੀ ਪੱਤਰਕਾਰੀ ਵਿਰਾਸਤ ਨੂੰ ਸੰਭਾਲਣ ਅਤੇ ਪਾਠਕਾਂ ਤੱਕ ਪਹੁੰਚਾਉਣ ਦਾ ਸਾਰਥਕ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਡਾ. ਹਰਜਿੰਦਰ ਸਿੰਘ ਵਾਲੀਆ, ਨਰਪਾਲ ਸਿੰਘ ਸ਼ੇਰਗਿੱਲ, ਰਵੇਲ ਭਿੰਡਰ ਸਾਬਕਾ ਪ੍ਰਧਾਨ ਮੀਡੀਆ ਕਲੱਬ ਪਟਿਆਲਾ ਅਤੇ ਸੀਨੀਅਰ ਪੱਤਰਕਾਰ ਪੰਜਾਬੀ ਟ੍ਰਿਬਿਊਨ, ਜਸਵਿੰਦਰ ਸਿੰਘ ਦਾਖਾ, ਸੁਕੰਨਿਆਂ ਭਾਰਦਵਾਜ਼,ਗੁਰ ਕਿਰਪਾਲ ਸਿੰਘ ਅਸ਼ਕ, ਆਦਿ ਹੋਰ ਵੱਡੀ ਗਿਣਤੀ ਪੱਤਰਕਾਰ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਪਰਮੀਤ ਸਿੰਘ ਵੱਲੋਂ ਸਮਾਗਮ ਵਿੱਚ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

Advertisement

Advertisement
Advertisement
×