ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਣੀ ਦੀ ਮਾਰ ਹੇਠ ਆਏ ਪਿੰਡਾਂ ਵਿੱਚ ਮੈਡੀਕਲ ਕੈਂਪ

ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 13 ਜੁਲਾਈ ਸਿਵਲ ਸਰਜਨ ਪਟਿਆਲਾ ਡਾ. ਰਮਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਐੱਸਐੱਮਓ ਹਰਪਾਲਪੁਰ ਡਾ. ਰਜਨੀਤ ਰੰਧਾਵਾ ਦੀ ਅਗਵਾਈ ਵਿੱਚ ਦੋ ਐਂਬੂਲੈਂਸਾਂ ਤੇ ਸਿਹਤ ਮੁਲਾਜ਼ਮਾਂ ਦੀਆਂ ਟੀਮਾਂ ਵੱਲੋਂ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ...
ਮੈਡੀਕਲ ਕੈਂਪ ਲਈ ਐਂਬੂਲੈਂਸ ਤੇ ਟੀਮ ਨੂੰ ਰਵਾਨਾ ਕਰਦੇ ਹੋਏ ਐੱਸਐੱਮਓ ਡਾ. ਰਜਨੀਤ ਰੰਧਾਵਾ। -ਫੋਟੋ: ਮਿੱਠਾ
Advertisement

ਨਿੱਜੀ ਪੱਤਰ ਪ੍ਰੇਰਕ

ਰਾਜਪੁਰਾ, 13 ਜੁਲਾਈ

Advertisement

ਸਿਵਲ ਸਰਜਨ ਪਟਿਆਲਾ ਡਾ. ਰਮਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਐੱਸਐੱਮਓ ਹਰਪਾਲਪੁਰ ਡਾ. ਰਜਨੀਤ ਰੰਧਾਵਾ ਦੀ ਅਗਵਾਈ ਵਿੱਚ ਦੋ ਐਂਬੂਲੈਂਸਾਂ ਤੇ ਸਿਹਤ ਮੁਲਾਜ਼ਮਾਂ ਦੀਆਂ ਟੀਮਾਂ ਵੱਲੋਂ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ ਕੀਤਾ ਗਿਆ।

ਇਸ ਦੌਰਾਨ ਪਿੰਡ ਸਰਾਲਾ ਕਲਾਂ ਵਿੱਚ ਮੈਡੀਕਲ ਕੈਂਪ ਲਾਇਆ ਗਿਆ। ਅੰਮ੍ਰਿਤਸਰ ਤੋਂ ਆਈਆਂ ਐਂਬੂਲੈਂਸਾਂ ਤੇ ਡਾਕਟਰਾਂ ਦੀ ਵਿਸ਼ੇਸ਼ ਟੀਮ ਵੱਲੋਂ ਪਿੰਡ ਸਰਾਲਾ ਕਲਾਂ ਤੇ ਨੇੜਲੇ ਪਿੰਡਾਂ ਦੇ ਲੋਕਾਂ ਦੀ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਐੱਸਐੱਮਓ ਡਾ. ਰਜਨੀਤ ਰੰਧਾਵਾ ਵੱਲੋਂ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਲੋਕਾਂ ਨੂੰ ਮੌਸਮੀ ਬਿਮਾਰੀਆਂ ਜਿਵੇਂ ਕਿ ਡੇਂਗੂ, ਮਲੇਰੀਆ, ਦਸਤ, ਉਲਟੀਆਂ, ਹੈਜ਼ਾ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ। ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਗਈਆਂ। ਉਨ੍ਹਾਂ ਲੋਕਾਂ ਨੂੰ ਪੀਣ ਵਾਲਾ ਪਾਣੀ ਉਬਾਲ ਕੇ ਤੇ ਠੰਢਾ ਕਰਕੇ ਪੀਣ ਦੀ ਸਲਾਹ ਦਿੱਤੀ। ਬਲਾਕ ਐਕਸਟੈਨਸ਼ਨ ਐਜੂਕੇਟਰ ਜੁਪਿੰਦਰ ਪਾਲ ਕੌਰ ਨੇ ਦੱਸਿਆ ਕਿ ਪਿੰਡਾਂ ਵਿੱਚ ਪਾਣੀ ਦੀ ਮਾਰ ਨੂੰ ਦੇਖਦਿਆਂ ਬਲਾਕ ਹਰਪਾਲਪੁਰ ਵਿੱਚ ਸਿਹਤ ਮੁਲਾਜ਼ਮਾਂ ਦੀ ਟੀਮ ਜੁੱਟੀ ਹੋਈ ਹੈ। ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਮੈਡੀਕਲ ਟੀਮਾਂ ਬਾਕਾਇਦਾ ਤੌਰ ’ਤੇ ਪ੍ਰਭਾਵਿਤ ਪਿੰਡਾਂ ਵਿੱਚ ਭੇਜੀਆਂ ਜਾ ਰਹੀਆਂ ਹਨ ਤੇ ਲੋੜੀਂਦੀਆਂ ਦਵਾਈਆਂ ਵੀ ਵੰਡੀਆਂ ਜਾ ਰਹੀਆਂ ਹਨ, ਇਸ ਲਈ ਪਿੰਡਾਂ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਲਾਉਣ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ. ਆਸ਼ੂ ਗਰਗ, ਡਾ. ਰੂਪਨ, ਡਾ. ਦੀਕਸ਼ਾ, ਡਾ. ਰਾਖੀ ਚਾਵਲਾ, ਡਾ. ਅਮਿਤ ਪਰਮਾਰ, ਡਾ. ਜਸਕੀਰਤ ਸਿੰਘ, ਡਾ. ਨਾਰਾਇਣ, ਡਾ. ਪੰਕਜ ਜੱਸਲ, ਅੰਮ੍ਰਿਤਪਾਲ ਸਿੰਘ, ਪਰਮਜੀਤ ਸਿੰਘ, ਦਿਲਬਾਗ ਸਿੰਘ ਆਦਿ ਮੌਜੂਦ ਸਨ।

Advertisement
Tags :
ਕੈਂਪਪਾਣੀ:ਪਿੰਡਾਂਮੈਡੀਕਲਵਿੱਚ
Show comments