ਪੱਤਰ ਪ੍ਰੇਰਕ
ਪਾਤੜਾਂ, 1 ਨਵੰਬਰ
ਡੀਏਵੀ ਸਕੂਲ ਪਾਤੜਾਂ ਵਿੱਚ ਪ੍ਰਿੰਸੀਪਲ ਮੀਨਾ ਥਾਪਰ ਨੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ ਲਿਆ ਹੈ। ਪ੍ਰਿੰਸੀਪਲ ਵਜੋਂ ਨਿਯੁਕਤ ਹੋਏ ਸ੍ਰੀਮਤੀ ਮੀਨਾ ਥਾਪਰ ਦਾ ਸਕੂਲ ਦੇ ਸਮੂਹ ਸਟਾਫ ਨੇ ਭਰਵਾਂ ਸਵਾਗਤ ਕੀਤਾ ਹੈ। ਨਵ-ਨਿਯੁਕਤ ਪ੍ਰਿੰਸੀਪਲ ਮੀਨਾ ਥਾਪਰ ਅਰਥ-ਸ਼ਾਸਤਰ ਵਿਸ਼ੇ ਵਿਚ ਐੱਮ.ਏ, ਬੀ.ਐੱਡ ਹਨ। ਉਨ੍ਹਾਂ ਨੇ ਅੱਜ ਡੀਏਵੀ ਪਾਤੜਾਂ ਵਿੱਚ ਆਪਣਾ ਅਹੁਦਾ ਸੰਭਾਲਦੇ ਹੋਏ ਇਹ ਪ੍ਰਣ ਲਿਆ ਕਿ ਉਹ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਧਿਆਨ ਰੱਖਦੇ ਹੋਏ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।