ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ
ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾ ਨਾ ਮੰਨਣ ਦੇ ਰੋਸ ਵਜੋਂ ਦੋ ਮੁਲਾਜ਼ਮ ਯੂਨੀਅਨਾਂ ਵੱਲੋਂ ਅੱਜ ਇੱਥੇ ਸਾਂਝੀ ਮੀਟਿੰਗ ਕੀਤੀ ਗਈ ਅਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ। ਪੰਜਾਬ ਵਾਟਰ ਸਪਲਾਈ ਸੀਵਰਮੈਨ ਯੂਨੀਅਨ ਦੀ ਮੀਟਿੰਗ ਦੀ ਪ੍ਰਧਾਨਗੀ ਸੰਜੀਵ ਕੁਮਾਰ ਸੰਜੂ ਵੱਲੋਂ ਕੀਤੀ ਗਈ ਜਿਸ ਵਿੱਚ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਐਂਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ੇਰ ਸਿੰਘ ਖੰਨਾ ਅਤੇ ਸੰਜੀਵ ਕੁਮਾਰ ਸੰਜੂ ਨੇ ਕਿਹਾ ਕਿ ਸਰਕਾਰਾਂ ਮੁਲਾਜ਼ਮ ਮਾਰੂ ਨੀਤੀਆਂ ਲਾਗੂ ਕਰ ਰਹੀਆਂ ਹਨ, ਜਿਨ੍ਹਾਂ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਦੀ ਲੋੜ ਹੈ। ਉਨ੍ਹਾਂ ਸਾਰੇ ਮੁਲਾਜ਼ਮ ਸਾਥੀਆਂ ਨੂੰ ਆਉਣ ਵਾਲਾ ਸੰਘਰਸ਼ ਇਕਜੁੱਟ ਹੋ ਕੇ ਲੜਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵੰਡੋ ਤੇ ਰਾਜ ਕਰੋ ਦੀ ਨੀਤੀ ਉਪਰ ਅਮਲ ਕਰ ਰਹੀ ਹੈ। ਇਸ ਮੌਕੇ ਦੋਵੇਂ ਮੁਲਾਜ਼ਮ ਜਥੇਬੰਦੀਆਂ ਵਿੱਚ ਇਸ ਗੱਲ ਤੇ ਸਹਿਮਤੀ ਬਣੀ ਕਿ ਆਉਣ ਵਾਲੇ ਮੁਲਾਜ਼ਮ ਹੱਕਾਂ ਦੇ ਸੰਘਰਸ਼ ਰਲ ਕੇ ਲੜੇ ਜਾਣਗੇ ਅਤੇ ਜਦੋਂ ਵੀ ਇੱਕ ਜਥੇਬੰਦੀ ਨੂੰ ਦੂਜੀ ਜਥੇਬੰਦੀ ਦੀ ਲੋੜ ਹੋਵੇਗੀ ਤਾਂ ਦੋਵੇਂ ਜਥੇਬੰਦੀਆਂ ਰਲ ਕੇ ਸੰਘਰਸ਼ ਲੜਨਗੀਆਂ। ਇਸ ਮੌਕੇ ਇਸ ਮੌਕੇ ਕ੍ਰਿਸ਼ਨ ਕੁਮਾਰ, ਜਸਵੀਰ ਸਿੰਘ ਜੱਸੀ, ਜਗਵਿੰਦਰ ਸਿੰਘ ਗਗਨ, ਸੰਦੀਪ ਜੋਸ਼ੀ, ਬਲਵਿੰਦਰ ਸਿੰਘ, ਵਿਜੇ ਕੁਮਾਰ ਨਰੜੂ ਵੀ ਮੌਜੂਦ ਸਨ।