ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਮੀਟਿੰਗ
ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਮਿਨੀ ਸਕੱਤਰੇਤ ਵਿੱਚ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਜ਼ਿਲ੍ਹਾ ਪ੍ਰਧਾਨ...
Advertisement
ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਮਿਨੀ ਸਕੱਤਰੇਤ ਵਿੱਚ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਬੌਬੀ, ਕਮਲਦੀਪ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਟਿਆਲਾ ਦੇ 100 ਤੋਂ ਵੱਧ ਪਰਿਵਾਰਾਂ ਨੇ ਸਨਮਾਨ ਸਹੂਲਤਾਂ ਲਾਗੂ ਕਰਵਾਉਣ ਲਈ ਆਪਣੇ ਵਿਚਾਰ ਸਾਂਝੇ ਕੀਤੇ ਗਏ। ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸੁਤੰਤਰਤਾ ਸੰਗਰਾਮੀਆ ਦੇ ਪਰਿਵਾਰ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰਹਿ ਗਏ ਹਨ। ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਦੇਸ਼ ਭਗਤ ਪਰਿਵਾਰਾਂ ਨੂੰ ਅਣਗੌਲ਼ਿਆ ਕੀਤਾ ਜਾ ਰਿਹਾ ਹੈ। ਦੇਸ਼ ਭਗਤ ਪਰਿਵਾਰਾਂ ਦੀ ਜਥੇਬੰਦੀ ਨੇ ਮੰਗ ਕੀਤੀ ਕਿ ਸਨਮਾਨ ਸਹੂਲਤਾਂ ਵਿਚਾਰਨ ਲਈ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਦਿਵਾਇਆ ਜਾਵੇ। ਆਗੂਆਂ ਨੇ ਜਥੇਬੰਦੀ ਦੇ ਕੰਮਾਂ ਤੋਂ ਇਕੱਤਰ ਹੋਏ ਪਰਿਵਾਰਾਂ ਨੂੰ ਜਾਣੂ ਕਰਵਾਇਆ। ਜਥੇਬੰਦੀ ਦੇ ਵਫ਼ਦ ਵੱਲੋਂ 15 ਅਗਸਤ ਮੌਕੇ ਪਹੁੰਚ ਰਹੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਨਾਲ ਮੁਲਾਕਾਤ ਕਰਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੂੰ ਮੰਗ ਪੱਤਰ ਸੌਂਪਿਆ।
Advertisement
Advertisement