ਖੇਤਰੀ ਪ੍ਰਤੀਨਿਧ
ਪਟਿਆਲਾ, 2 ਅਗਸਤ
ਟੈਕਨੀਕਲ ਐਂਪਲਾਈਜ਼ ਯੂਨੀਅਨ ਨਾਲ ਸਬੰਧਤ ਭਾਰਤੀ ਮਜ਼ਦੂਰ ਸੰਘ ਏ ਟੈਂਕ ਅਦਾਲਤ ਬਾਜ਼ਾਰ ਨਗਰ ਨਿਗਮ ਦੀ ਜਨਰਲ ਬਾਡੀ ਦੀ ਮੀਟਿੰਗ ਪ੍ਰਧਾਨ ਵਿਜੈ ਕਲਿਆਣ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਨਵੀਂ ਭਰਤੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕਰਨ ’ਤੇ ਜ਼ੋਰ ਦਿੱਤਾ ਗਿਆ। ਮੁਲਾਜ਼ਮਾਂ ਦਾ ਬਣਦਾ ਬਕਾਇਆ ਦੇਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਜਨਰਲ ਸਕੱਤਰ ਪ੍ਰਵਿੰਦਰ ਗੋਲਡੀ, ਚੇਅਰਮੈਨ ਬਲਜਿੰਦਰ ਸਿੰਘ ਮੋਹੀ, ਬੀਨੀ ਕਡੋਰ ਤੇ ਮੋਹਿਤ ਪਾਠਕ ਆਦਿ ਹਾਜ਼ਰ ਸਨ।