ਹਰਚੰਦ ਬਰਸਟ ਵੱਲੋ ਲੋਕ ਮਿਲਣੀ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਲੋਕ ਮਿਲਣੀ ਪ੍ਰੋਗਰਾਮ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕ ਪਹੁੰਚੇ। ਬਰਸਟ ਨੇ ਮੌਕੇ...
Advertisement
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਲੋਕ ਮਿਲਣੀ ਪ੍ਰੋਗਰਾਮ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕ ਪਹੁੰਚੇ। ਬਰਸਟ ਨੇ ਮੌਕੇ ਤੇ ਹੀ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਪਟਿਆਲਾ ਦੇ ਨੁਮਾਇੰਦਿਆਂ ਵੱਲੋਂ ਹਰਚੰਦ ਸਿੰਘ ਬਰਸਟ ਦਾ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ ਕਰਨ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਨੀ ਮਾਹਲਾ, ਚੇਅਰਮੈਨ ਜਸਬੀਰ ਸਿੰਘ ਚੰਦੂਆ, ਹਰਿੰਦਰ ਸਿੰਘ ਧਬਲਾਨ, ਐਡਵੋਕੇਟ ਹਰਤੇਜ਼ ਸੰਧੂ, ਸ਼ਾਮ ਲਾਲ ਦੱਤ ਤੇ ਇੰਜ. ਸਤਵਿੰਦਰ ਸਿੰਘ ਸੈਣੀ ਆਦਿ ਹਾਜ਼ਰ ਸਨ।
Advertisement
Advertisement