ਹਲਕਾ ਸ਼ੁਤਰਾਣਾ ਦੀ ਸਮੱਸਿਆਵਾਂ ਬਾਰੇ ਚੰਨੀ ਨਾਲ ਮੁਲਾਕਾਤ
ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਦੀ ਅਗਵਾਈ ਵਿੱਚ ਕਾਂਗਰਸ ਆਗੂਆਂ ਦੇ ਵਫ਼ਦ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲ ਕੇ ਹਲਕੇ ਨਾਲ ਸਬੰਧਤ ਮੁਸ਼ਕਿਲਾਂ ਤੇ ਮੰਗਾਂ ਬਾਰੇ ਜਾਣੂ...
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਦੇ ਹੋਏ ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ। -ਫੋਟੋ: ਚੌਹਾਨ
Advertisement
ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਦੀ ਅਗਵਾਈ ਵਿੱਚ ਕਾਂਗਰਸ ਆਗੂਆਂ ਦੇ ਵਫ਼ਦ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲ ਕੇ ਹਲਕੇ ਨਾਲ ਸਬੰਧਤ ਮੁਸ਼ਕਿਲਾਂ ਤੇ ਮੰਗਾਂ ਬਾਰੇ ਜਾਣੂ ਕਰਵਾਇਆ। ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਨੇ ਕਿਹਾ ਕਿ ਹਲਕਾ ਸ਼ੁਤਰਾਣਾ ਵਿੱਚ ਕਾਂਗਰਸ ਪਾਰਟੀ ਵੱਲੋਂ ਲਗਾਤਾਰ ਲੋਕ ਸਮੱਸਿਆਵਾਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ, ਜਿਨ੍ਹਾਂ ਉੱਤੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਦਲੇਰ ਸਿੰਘ ਹਰਿਆਊ, ਗੁਰਦੀਪ ਸਿੰਘ ਧਨੇਠਾ, ਨੌਜਵਾਨ ਆਗੂ ਸਿਕੰਦਰ ਸਿੰਘ ਦੁਤਾਲ ਅਤੇ ਕੌਂਸਲਰ ਵਿਜੈ ਕੁਮਾਰ ਭੋਲਾ
ਹਾਜ਼ਰ ਸਨ।
Advertisement
Advertisement
Advertisement
×

