ਪੱਤਰ ਪ੍ਰੇਰਕ
ਪਟਿਆਲਾ, 5 ਅਗਸਤ
ਅੱਜ ਇੱਥੇ ਸਰਕਟ ਹਾਊਸ ਵਿੱਚ ਸ਼ਹਿਰੀ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਕਮਿਸ਼ਨਰ ਨਗਰ ਨਿਗਮ ਅਦਿੱਤਿਆ ਉੱਪਲ ਵੱਲੋਂ ਸ਼ਹਿਰ ਦੇ ਡੇਅਰੀ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਸ ਦੌਰਾਨ ਸਭ ਤੋਂ ਪਹਿਲਾਂ ਡੇਅਰੀ ਮਾਲਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਗਰ ਨਿਗਮ ਕਮਿਸ਼ਨਰ ਨੂੰ ਡੇਅਰੀ ਮਾਲਕਾਂ ਦੀਆਂ ਸਾਰੀਆਂ ਸਮੱਸਿਆਵਾਂ ਤੁਰੰਤ ਹੱਲ ਕਰਨ ਲਈ ਕਿਹਾ ਅਤੇ ਨਾਲ ਹੀ ਜੋ ਕੋਈ ਵੱਡੀ ਸਮੱਸਿਆ ਹੈ, ਉਸ ਨੂੰ ਸਰਕਾਰ ਪੱਧਰ ’ਤੇ ਹੱਲ ਕਰਨ ਵਾਸਤੇ ਵੀ ਵਾਅਦਾ ਕੀਤਾ। ਇਸ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਕਿਸੇ ਵੀ ਡੇਅਰੀ ਮਾਲਕ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਨੇ ਇਹ ਵੀ ਕਿਹਾ ਕਿ ਡੇਅਰੀ ਮਾਲਕਾਂ ਦੀਆਂ ਮੁੱਖ ਸਮੱਸਿਆ ਜਿਵੇਂ ਪਾਣੀ ਦੇ ਪ੍ਰਬੰਧ, ਬਾਰਸ਼ ਦੇ ਪਾਣੀ ਦੀ ਨਿਕਾਸੀ, ਡੰਗਰਾਂ ਲਈ ਹਸਪਤਾਲ ਦਾ ਪ੍ਰਬੰਧ, ਰੇਅ, ਖਾਦ, ਪੱਕੀਆਂ ਸੜਕਾਂ, ਸਟਰੀਟ ਲਾਈਟ, ਡੰਗਰਾਂ ਲਈ ਸ਼ੈੱਡ ਅਤੇ ਹੋਰ ਬੁਨਿਆਦੀ ਸਹੂਲਤਾਂ ਪਹਿਲ ਦੇ ਅਧਾਰ ’ਤੇ ਹੱਲ ਕੀਤੀਆਂ ਜਾਣਗੀਆਂ ਤੇ ਕਿਸੇ ਵੀ ਡੇਅਰੀ ਮਾਲਕ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।