ਰਾਜਪੁਰਾ: ਆਮ ਆਦਮੀ ਪਾਰਟੀ ਰਾਜਪੁਰਾ ਦੀ ਹਲਕਾ ਇੰਚਾਰਜ ਨੀਨਾ ਮਿੱਤਲ ਨੇ ਪਾਰਟੀ ਦੀ ਮਜ਼ਬੂਤੀ ਲਈ ਹਲਕੇ ਦੇ ਪਿੰਡ ਕਾਲੋ ਮਾਜਰਾ, ਦਭਾਲੀ ਕਲਾਂ, ਕੋਟਲਾ ਵਿੱਚ ਮੀਟਿੰਗਾਂ ਕੀਤੀਆਂ। ਮੀਟਿੰਗਾਂ ਦੀ ਖ਼ਾਸੀਅਤ ਇਹ ਸੀ ਕਿ ਇਨ੍ਹਾਂ ਮੀਟਿੰਗਾਂ ਵਿਚ ਮਹਿਲਾਵਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਮਹਿਲਾਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਪਹਿਲੀ ਵਾਰ ਹਲਕਾ ਰਾਜਪੁਰਾ ਵਿੱਚ ਕੋਈ ਮਹਿਲਾ ਐੱਮ.ਐੱਲ.ਏ ਦੀ ਚੋਣ ਲੜਨ ਲਈ ਆਏ ਹੈ, ਜਿਨ੍ਹਾਂ ਨੂੰ ਦੇਖ ਕੇ ਉਨ੍ਹਾਂ ਅੰਦਰ ਵੀ ਰਾਜਨੀਤੀ ਵਿੱਚ ਆਉਣ ਦੀ ਚਿਣਗ ਜਾਗੀ ਹੈ। ਇਸ ਮੌਕੇ ਨੀਨਾ ਮਿੱਤਲ ਨੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਲੋਕਾਂ ਨੂੰ ਉਹੋ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ, ਜੋ ਕੇਜਰੀਵਾਲ਼ ਦੁਆਰਾ ਦਿੱਲੀ ਵਿੱਚ ਦਿੱਤੀਆਂ ਜਾ ਰਹੀਆਂ ਹਨ। -ਨਿੱਜੀ ਪੱਤਰ ਪ੍ਰੇਰਕ