ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡਾਂ ’ਚ ਮੀਟਿੰਗਾਂ
‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਤਹਿਤ ਵਿਧਾਨ ਸਭਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਵਿੱਚ ਵਿਸ਼ੇਸ਼ ਮੀਟਿੰਗਾਂ ਰੱਖੀਆਂ ਗਈਆਂ। ਮੀਟਿੰਗਾਂ ਵਿੱਚ ਪਿੰਡਾਂ ਦੇ ਸਰਪੰਚ, ਪੰਚਾਇਤਾਂ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਹਿੱਸਾ ਲਿਆ। ਰਾਜੇਸ਼ ਕੁਮਾਰ...
Advertisement
‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਤਹਿਤ ਵਿਧਾਨ ਸਭਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਵਿੱਚ ਵਿਸ਼ੇਸ਼ ਮੀਟਿੰਗਾਂ ਰੱਖੀਆਂ ਗਈਆਂ। ਮੀਟਿੰਗਾਂ ਵਿੱਚ ਪਿੰਡਾਂ ਦੇ ਸਰਪੰਚ, ਪੰਚਾਇਤਾਂ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਹਿੱਸਾ ਲਿਆ। ਰਾਜੇਸ਼ ਕੁਮਾਰ ਨੇ ਦੱਸਿਆ ਕਿ ਹਲਕਾ ਵਿਧਾਇਕ ਨੀਨਾ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਖ ਵੱਖ ਪਿੰਡਾਂ ਵਿੱਚ ਪੇਂਡੂੁ ਰੱਖਿਆ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਇਹ ਕਮੇਟੀਆਂ ਪਿੰਡ ਦੇ ਹਰੇਕ ਵਾਰਡ/ਗਲੀ ਵਿੱਚ ਲੋਕਾਂ ਨੂੰ ਜਾਗਰੂਕ ਕਰਨਗੀਆਂ, ਨਸ਼ਿਆਂ ਦੇ ਦਲਦਲ ਵਿੱਚ ਫਸੇ ਲੋਕਾਂ ਦੀ ਸਹਾਇਤਾ ਕਰਨਗੀਆਂ ਅਤੇ ਪ੍ਰਸ਼ਾਸਨ ਨਾਲ ਮਿਲ ਕੇ ਨਸ਼ਾ ਤਸਕਰਾਂ ਵਿਰੁੱਧ ਕੜੀ ਕਾਰਵਾਈ ਲਈ ਕੰਮ ਕਰਨਗੀਆਂ।
Advertisement
Advertisement