ਪੱਤਰ ਪ੍ਰੇਰਕ
ਰਾਜਪੁਰਾ, 20 ਮਈ
ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ ਨੂੰ ਬਸਪਾ ਦੇ ਅਨੁਸੂਚਿਤ ਜਾਤੀਆ ਵਿੰਗ ਦਾ ਸੂਬਾਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੱਲੋਂ ਪਾਰਟੀ ਦੇ ਸੂਬਾਈ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਅਤੇ ਵਿਪਲ ਕੁਮਾਰ ਨਾਲ ਮੀਟਿੰਗ ਮਗਰੋਂ ਕੀਤੀ ਗਈ। ਮਹਿਰਾ ਨੇ ਆਖਿਆ ਕਿ ਪਾਰਟੀ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਨੁਸੂਚਿਤ ਜਾਤੀਆਂ ਵਿੰਗ ਨੂੰ ਲਾਮਬੰਦ ਕਰਨ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।