ਮਾਨਸਿਕ ਤੌਰ ’ਤੇ ਪ੍ਰੇਸ਼ਾਨ ਔਰਤ ਨੇ ਫਾਹਾ ਲਿਆ
ਪਿੰਡ ਬਕਰਾਹਾ ਵਿੱਚ ਵਿਆਹੁਤਾ ਨੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਬਾਦਸ਼ਾਹਪੁਰ ਪੁਲੀਸ ਚੌਕੀ ਦੇ ਏ.ਐੱਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਕੁਲਵਿੰਦਰ ਕੌਰ (34) ਪਤਨੀ ਗੁਰਜੀਤ ਸਿੰਘ ਵਾਸੀ ਪਿੰਡ ਬਕਰਾਹਾ ਦੀ ਮਾਤਾ ਰਾਣੀ...
Advertisement
ਪਿੰਡ ਬਕਰਾਹਾ ਵਿੱਚ ਵਿਆਹੁਤਾ ਨੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਬਾਦਸ਼ਾਹਪੁਰ ਪੁਲੀਸ ਚੌਕੀ ਦੇ ਏ.ਐੱਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਕੁਲਵਿੰਦਰ ਕੌਰ (34) ਪਤਨੀ ਗੁਰਜੀਤ ਸਿੰਘ ਵਾਸੀ ਪਿੰਡ ਬਕਰਾਹਾ ਦੀ ਮਾਤਾ ਰਾਣੀ ਵਾਸੀ ਬਸਤੀ ਜੋਧੇਵਾਲ ਲੁਧਿਆਣਾ ਵੱਲੋਂ ਦਰਜ ਕਰਵਾਏ ਬਿਆਨ ਅਨੁਸਾਰ ਤਿੰਨ ਛੋਟੇ ਬੱਚਿਆਂ ਦੀ ਮਾਂ ਉਸ ਦੀ ਬੇਟੀ ਕੁਲਵਿੰਦਰ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ, ਜਿਸ ਨੇ 4 ਅਗਸਤ ਨੂੰ ਫਾਹਾ ਲੈ ਲਿਆ। ਅਧਿਕਾਰੀ ਅਨੁਸਾਰ ਡਾਕਟਰਾਂ ਦਾ ਤਿੰਨ ਮੈਂਬਰੀ ਪੈਨਲ ਬਣਾ ਕੇ ਮ੍ਰਿਤਕਾ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ ਅਤੇ ਵਿਸਰਾ ਜਾਂਚ ਲਈ ਲੈਬ ਭੇਜ ਦਿੱਤਾ ਗਿਆ। ਭਾਰਤੀ ਨਿਆ ਸੰਹਿਤਾ ਦੀ ਧਾਰਾ 194 ਤਹਿਤ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਸਸਕਾਰ ਲਈ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ।
Advertisement
Advertisement
×