
ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮਨਰੇਗਾ ਮਜ਼ਦੂਰ। -ਫੋਟੋ: ਮਰਦਾਂਪੁਰ
ਪੱਤਰ ਪ੍ਰੇਰਕ
ਰਾਜਪੁਰਾ, 20 ਮਈ
ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਵੱਲੋਂ ਵੱਧ ਰਹੀ ਮਹਿੰਗਾਈ ਅਤੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਵਫਦ ਵਿੱਚ ਸੀਟੂ ਦੇ ਸੂਬਾਈ ਆਗੂ ਗੁਰਨਾਮ ਸਿੰਘ ਘਨੌਰ, ਨੈਬ ਸਿੰਘ ਲੋਚਮਾਂ, ਜਸਵਿੰਦਰ ਕੌਰ, ਅਮਰਜੀਤ ਕੌਰ ਲੋਚਮਾਂ, ਗੁਰਧਿਆਨ ਸਿੰਘ ਅਤੇ ਹਰਦੀਪ ਸਿੰਘ ਸਮੇਤ ਹੋਰ ਸ਼ਾਮਲ ਸਨ। ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਮੰਗ ਪੱਤਰ ਐੱਸ.ਡੀ.ਐੱਮ ਦੀ ਗੈਰਮੌਜੂਦਗੀ ਵਿੱਚ ਨਾਇਬ ਤਹਿਸੀਲਦਾਰ ਅਰਜਨ ਗਰੇਵਾਲ ਨੂੰ ਸੌਂਪ ਕੇ ਜਾਣੂ ਕਰਵਾਇਆ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਵੱਧ ਰਹੀ ਮਹਿੰਗਾਈ ਨੇ ਮਜ਼ਦੂਰਾਂ ਅਤੇ ਮਿਹਨਤਕਸ਼ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ, ਡੀਜ਼ਲ, ਪੈਟਰੋਲ ਦੀਆਂ ਵਧੀਆਂ ਕੀਮਤਾਂ ਵਿੱਚ ਵਾਧੇ ਕਾਰਨ ਆਮ ਵਸਤਾਂ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ। ਵਫ਼ਦ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਮਹਿੰਗਾਈ ’ਤੇ ਰੋਕ ਲਗਾਵੇ, ਜਨਤਕ ਵੰਡ ਪ੍ਰਣਾਲੀ ਰਾਹੀਂ 14 ਵਸਤਾਂ ਦੀ ਸਪਲਾਈ ਜਨਤਕ ਵੰਡ ਪ੍ਰਣਾਲੀ ਰਾਹੀਂ ਯਕੀਨੀ ਬਣਾਈ ਜਾਵੇ ਅਤੇ ਹੋਰ ਮੰਗਾਂ ਮੰਨੀਆਂ ਜਾਣ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ