ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਡੀ ਸੀ ਦਫ਼ਤਰ ਅੱਗੇ ਧਰਨਾ
ਸਮੇਂ ਸਿਰ ਫੰਡ ਜਾਰੀ ਕਰਨ ਦੀ ਮੰਗ
Advertisement
ਡੈਮੋਕ੍ਰੈਟਿਕ ਮਿੱਡ-ਡੇਅ ਮੀਲ ਕੁੱਕ ਫਰੰਟ ਪੰਜਾਬ ਦੀ ਜ਼ਿਲ੍ਹਾ ਪਟਿਆਲਾ ਨੇ ਮੰਗਾਂ ਮਨਵਾਉਣ ਲਈ ਇੱਥੇ ਮਿਨੀ ਸਕੱਤਰੇਤ ਅੱਗੇ ਧਰਨਾ ਦਿੱਤਾ।
ਇਸ ਮੌਕੇ ਡੈਮੋਕ੍ਰੇਟਿਕ ਮਿੱਡ-ਡੇਅ ਮੀਲ ਕੁੱਕ ਫਰੰਟ ਪੰਜਾਬ ਦੀ ਪ੍ਰਧਾਨ ਹਰਜਿੰਦਰ ਕੌਰ ਲੋਪੋਕੇ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਹਰਜਿੰਦਰ ਕੌਰ ਲੋਪੋਕੇ ਨੇ ਕਿਹਾ ਕਿ ਰਾਜ ਸਰਕਾਰ ਉਨ੍ਹਾਂ ਦੀ ਸੋਸ਼ਣ ਕਰਦੀ ਆ ਰਹੀ ਹੈ ਕਿਉਂਕਿ ਨਾਮਾਤਰ ਤਨਖਾਹਾਂ ’ਤੇ ਉਨ੍ਹਾਂ ਤੋਂ ਕਈ-ਕਈ ਘੰਟੇ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮਿੱਡ-ਡੇਅ ਮੀਲ ਕੁੱਕ ਵਰਕਰਾਂ ਦੀ ਤਨਖਾਹ 9000 ਰੁਪਏ ਕੀਤੀ ਜਾਵੇ। ਮਿੱਡ-ਡੇਅ ਮੀਲ ਲਈ ਫੰਡ ਸਮੇਂ ਸਿਰ ਜਾਰੀ ਕੀਤੇ ਜਾਣ।
Advertisement
ਇਸੇ ਤਰ੍ਹਾਂ ਸੂਬਾ ਪ੍ਰਧਾਨ ਨੇ ਮਿੱਡ-ਡੇਅ ਮੀਲ ਵਰਕਰਾਂ ਦਾ ਪੰਜ ਲੱਖ ਰੁਪਏ ਦਾ ਬੀਮਾ ਕਰਵਾਉਣ ’ਤੇ ਜ਼ੋਰ ਦਿੱਤਾ ਤੇ ਤਨਖਾਹ ਵਿੱਚ ਸਾਲਾਨਾ ਪੰਜ ਫ਼ੀਸਦੀ ਵਾਧੇ ਦੀ ਮੰਗ ਕੀਤੀ।
ਉਨ੍ਹਾਂ ਚਿਤਾਵਨੀ ਦਿਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਲਦੀ ਹੀ ਫਰੰਟ ਵੱਲੋਂ ਕੋਈ ਵੱਡਾ ਐਕਸ਼ਨ ਉਲੀਕਿਆ ਜਾਵੇਗਾ।
Advertisement
