ਪੱਤਰ ਪ੍ਰੇਰਕ
ਰਾਜਪੁਰਾ, 13 ਨਵੰਬਰ
ਇੱਕ ਵਿਅਕਤੀ ਨੂੰ ਉਸ ਦੀ ਪਤਨੀ ਨਾਲ ਤਲਾਕ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੀ ਪੁਲੀਸ ਨੇ ਦੱਸਿਆ ਕਿ ਦਵਿੰਦਰ ਸਿੰਘ ਵਾਸੀ ਪਿੰਡ ਭੱਪਲ ਤਹਿਸੀਲ ਰਾਜਪੁਰਾ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਆਪਣੀ ਪਤਨੀ ਅਨੀਤਾ ਰਾਣੀ ਨੂੰ ਤਲਾਕ ਦੇਣਾ ਚਾਹੁੰਦਾ ਸੀ। ਇਸ ਸਬੰਧੀ ਹਰਦੀਪ ਸਿੰਘ ਵਾਸੀ ਪਿੰਡ ਝੁੰਗੀਆਂ ਜ਼ਿਲ੍ਹਾ ਕੁਰੂਕਸ਼ੇਤਰ ਨੇ ਸ਼ਿਕਾਇਤਕਰਤਾ ਨੂੰ ਇਹ ਤਲਾਕ ਕਰਵਾਉਣ ਦਾ ਝਾਂਸਾ ਦੇ ਕੇ ਉਸ ਕੋਲੋਂ 2 ਲੱਖ ਰੁਪਏ ਲੈ ਲਏ। ਬਾਅਦ ਵਿੱਚ ਨਾ ਤਲਾਕ ਕਰਵਾਇਆ ਨਾ ਹੀ ਪੈਸੇ ਮੋੜੇ। ਪੁਲੀਸ ਨੇ ਹਰਦੀਪ ਸਿੰਘ ਖਿਲਾਫ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ।