ਨਿੱਜੀ ਪੱਤਰ ਪ੍ਰੇਰਕ
ਭਾਦਸੋਂ, 2 ਅਪਰੈਲ
ਇਥੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਸਬੰਧੀ ਇੱਕ ਅਪਰੈਲ ਨੂੰ ਭਾਦਸੋਂ ਖੇਤਰ ਦੇ ਪਿੰਡ ਟੌਹੜਾ ਵਿੱਚ ਹੋਏ ਸਮਾਗਮ ਦੌਰਾਨ ਮੁੱਖ ਮੰਤਰੀ ਦੀ ਤਰਫੋਂ ਸ਼ਾਮਲ ਹੋਏ ਕੈਬਨਿਟ ਮੰਤਰ ਸਾਧੂ ਸਿੰਘ ਵੀ ਕਰੋਨਾ ਨਿਯਮਾਂ ਦੀ ਪ੍ਰਵਾਹ ਨਹੀਂ ਕੀਤੀ। ਟੌਹੜਾ ਦੀ ਬਰਸੀ ਸਮਾਗਮ ਦੇ ਤਹਿਤ ਕੈਬਨਿਟ ਮੰਤਰੀ ਧਰਮਸੋਤ ਅਤੇ ਸਵ. ਟੋਹੜਾਂ ਦੇ ਜੱਦੀ ਘਰ ’ਚ ਪਾਏ ਗਏ ਪਾਠ ਦੇ ਭੋਗ ਮੌਕੇ ਹਾਜ਼ਰੀ ਲਵਾਉਣ ਆਏ ਸਨ, ਜਿਸ ਦੌਰਾਨ ਉਹ ਟੌਹੜਾ ਦੇ ਦਾਮਾਦ ਤੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਧੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਕੁਲਦੀਪ ਕੌਰ ਟੌਹੜਾ ਅਤੇ ਦੋਹਤੇ ਅਤੇ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਿੰਦਰਪਾਲ ਸਿੰਘ ਟੌਹੜਾ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ ਵੀ ਮਿਲੇ। ਇਸ ਸਬੰਧੀ ਵਾਇਰਲ ਹੋਈ ਤਸਵੀਰ ’ਚ ਵੀ ਵੇਖਿਆ ਜਾ ਸਕਦਾ ਹੈ ਕਿ ਮੰਤਰੀ ਸਮੇਤ ਨਜ਼ਰ ਆ ਰਹੇ ਸਾਰੇ ਦਸ ਜਣਿਆਂ ਨੇ ਜਿੱਥੇ ਸਮਾਜਿਕ ਦੂਰੀ ਦੀ ਪਾਲਣਾ ਨਹੀਂ ਕੀਤੀ, ਉਥੇ ਹੀ ਇਨ੍ਹਾਂ ਵਿੱਚੋਂ ਕਿਸੇ ਨੇ ਵੀ ਮਾਸਕ ਵੀ ਨਹੀਂ ਲਗਾਇਆ ਹੋਇਆ ਤੇ ਇਹ ਮਾਮਲਾ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।