ਮੰਤਰੀ ਧਰਮਸੋਤ ਵੱਲੋਂ ‘ਮਿਸ਼ਨ ਫ਼ਤਿਹ’ ਯੋਧਿਆਂ ਦਾ ਸਨਮਾਨ

ਮੰਤਰੀ ਧਰਮਸੋਤ ਵੱਲੋਂ ‘ਮਿਸ਼ਨ ਫ਼ਤਿਹ’ ਯੋਧਿਆਂ ਦਾ ਸਨਮਾਨ

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਕਰੋਨਾ ਯੋਧਿਆਂ ਦਾ ਸਨਮਾਨ ਕਰਦੇ ਹੋਏ।

ਸਰਬਜੀਤ ਸਿੰਘ ਭੰਗੂ
ਪਟਿਆਲਾ, 7 ਅਗਸਤ

ਕੋਵਿਡ-19 ਖ਼ਿਲਾਫ਼ ਸਰਕਾਰ ਵੱਲੋਂ ਵਿੱਢੀ ਜੰਗ ਜਿੱਤਣ ਲਈ ਅਰੰਭੇ ‘ਮਿਸ਼ਨ ਫ਼ਤਿਹ’ ਦੀ ਕਾਮਯਾਬੀ ’ਚ ਯੋਗਦਾਨ ਪਾਉਣ ਵਾਲੇ ਯੋਧਿਆਂ ਦਾ ਅੱਜ ਇੱਥੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਨਮਾਨ ਕੀਤਾ। ਇਸ ਦੌਰਾਨ 7 ਨੂੰ ਸਿਲਵਰ ਅਤੇ 15 ਜਣਿਆਂ ਨੂੰ ਬ੍ਰੌਂਜ ਸਰਟੀਫਿਕੇਟ ਵੰਡੇ ਗਏ ਹਨ ਤੇ ਮੁੱਖ ਮੰਤਰੀ ਦੇ ਦਸਤਖ਼ਤਾਂ ਵਾਲ਼ੇ ਸਰਟੀਫਿਕੇਟਸ ਅਤੇ ਟੀ-ਸ਼ਰਟਸ ਵੀ ਦਿੱਤੀਆਂ ਗਈਆਂ।

ਮੰਤਰੀ ਵੱਲੋਂ ਸਨਮਾਨੇ ਗਏ ਕਰੋਨਾ ਯੋਧਿਆਂ ਵਿਚੋਂ ਡੀਐੱਸਪੀ ਰਾਜੇਸ਼ ਛਿੱਬਰ, ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ, ਇੰਸਪੈਕਟਰ ਗੁਰਪ੍ਰਤਾਪ ਸਿੰਘ ਢਿੱਲੋਂ, ਤਹਿਸੀਲ ਭਲਾਈ ਅਫ਼ਸਰ ਰਾਜਪੁਰਾ ਜਗਦੀਪ ਸ਼ਰਮਾ ਤੇ ਦਲਜੀਤ ਕੌਰ ਨੂੰ ਸਿਵਲਰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਜਗਦੀਪ ਸਿੰਘ, ਜਸਵਿੰਦਰ ਕੁਮਾਰ, ਹਰਪਾਲ ਸਿੰਘ, ਪਰਮਜੀਤ ਸਿੰਘ, ਦਵਿੰਦਰ ਸਿੰਘ, ਅਮਰਦੀਪ ਸਿੰਘ, ਇਕਬਾਲ ਸਿੰਘ, ਮਨੋਹਰ ਸਿੰਘ, ਰੇਨੂ ਸਿੰਗਲਾ ਤੇ ਨਵਦੀਪ ਸਿੰਘ ਨੂੰ ਬ੍ਰੌਂਜ ਸਰਟੀਫਿਕੇਟ ਦੇ ਕੇ ਸਨਮਾਨਿਆ ਗਿਆ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਵਿਰੁੱਧ ਕੀਤੇ ਗਏ ਕੰਮਾਂ ਦੀ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਸ਼ਲਾਘਾ ਹੋਈ ਹੈ। ਡਵੀਜਨਲ ਕਮਿਸ਼ਨਰ ਚੰਦਰ ਗੈਂਦ ਨੇ ਕਿਹਾ ਕਿ ਪ੍ਰਸ਼ਾਸਨ ਕੋਵਿਡ ਨੂੰ ਹਰਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪਟਿਆਲਾ ਜ਼ਿਲ੍ਹੇ ਦੇ 9 ਵਿਅਕਤੀਆਂ ਨੂੰ ਸਿਲਵਰ ਤੇ ਬ੍ਰੌਂਜ ਅਤੇ 16 ਜਣਿਆਂ ਨੂੰ ਬ੍ਰੌਂਜ ਸਰਟੀਫਿਕੇਟਸ ਮਿਲ ਚੁੱਕੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

* ਸੰਸਦ ਭਵਨ ਦੇ ਅੰਦਰ ਹੀ ਰਾਤ ਭਰ ਧਰਨੇ ’ਤੇ ਡਟੇ ਰਹੇ ਮੁਅੱਤਲ ਸੰਸਦ ਮੈ...

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

* ਉੱਚ ਪੱਧਰੀ ਫ਼ੌਜੀ ਮੁਲਾਕਾਤ ’ਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਪਹਿ...

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

* ਮਲਬੇ ’ਚੋਂ 20 ਜਣਿਆਂ ਨੂੰ ਬਚਾਇਆ; * ਥਾਣੇ ਨੇੜੇ ਭਿਵਿੰਡੀ ਕਸਬੇ ’ਚ ...

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

* ਮੰਡੀਆਂ ਅਤੇ ਐੱਮਐੱਸਪੀ ਖ਼ਤਮ ਨਾ ਕਰਨ ਦਾ ਵਾਅਦਾ ਦੁਹਰਾਇਆ

ਸ਼ਹਿਰ

View All