ਖੇਡ ਰਾਜ ਮੰਤਰੀ ਵੱਲੋਂ ਹਲਕਾ ਘਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਕੇਂਦਰੀ ਖੇਡ ਰਾਜ ਮੰਤਰੀ ਰਕਸ਼ਾ ਨਿਖਿਲ ਖੜਸੇ ਨੇ ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਹਲਕਾ ਘਨੌਰ ਤੋਂ ਮੈਂਬਰਸ਼ਿਪ ਇੰਚਾਰਜ ਹਰਵਿੰਦਰ ਸਿੰਘ ਹਰਪਾਲਪੁਰ ਨਾਲ ਹਲਕਾ ਘਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨਥਾਣਾ ਸਾਹਿਬ ਗੁਰਦੁਆਰਾ...
Advertisement
ਕੇਂਦਰੀ ਖੇਡ ਰਾਜ ਮੰਤਰੀ ਰਕਸ਼ਾ ਨਿਖਿਲ ਖੜਸੇ ਨੇ ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਹਲਕਾ ਘਨੌਰ ਤੋਂ ਮੈਂਬਰਸ਼ਿਪ ਇੰਚਾਰਜ ਹਰਵਿੰਦਰ ਸਿੰਘ ਹਰਪਾਲਪੁਰ ਨਾਲ ਹਲਕਾ ਘਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨਥਾਣਾ ਸਾਹਿਬ ਗੁਰਦੁਆਰਾ ਜੰਡ ਮੰਗੋਲੀ ਵਿਖੇ ਮੱਥਾ ਟੇਕਿਆ। ਕੇਂਦਰੀ ਮੰਤਰੀ ਨੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੇ ਨੁਕਸਾਨ ਹੋਈ ਫ਼ਸਲਾਂ ਅਤੇ ਘਰਾਂ ਬਾਰੇ ਪੁੱਛਿਆ। ਇਸ ਉਪਰੰਤ ਐੱਸਡੀਐੱਮ ਰਾਜਪੁਰਾ ਅਵਿਕੇਸ਼ ਗੁਪਤਾ ਅਤੇ ਹੋਰ ਮਹਿਕਮਿਆਂ ਨੂੰ ਆਦੇਸ਼ ਜਾਰੀ ਕੀਤੇ ਕਿ ਹੜ੍ਹ ਪ੍ਰਭਾਵਿਤ ਲੋਕਾਂ ਦਾ ਬਰੀਕੀ ਅਤੇ ਇਮਾਨਦਾਰੀ ਨਾਲ ਸਰਵੇ ਕੀਤਾ ਜਾਵੇ ਤਾਂ ਜੋ ਹਰ ਇੱਕ ਲੋੜਵੰਦ ਨੂੰ ਮੁਆਵਜ਼ਾ ਮਿਲ ਸਕੇ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਕਿ 2023 ਵਿੱਚ ਹੋਏ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅਜੇ ਤੱਕ ਕੋਈ ਮੁਆਵਜ਼ਾ ਨਹੀਂ ਮਿਲਿਆ ਤਾਂ ਉਨ੍ਹਾਂ ਕਿਹਾ ਕਿ ਇਸ ਵਾਰ ਇਸ ਤਰ੍ਹਾਂ ਨਹੀਂ ਹੋਵੇਗਾ, ਕੇਂਦਰ ਸਰਕਾਰ ਤੋਂ ਹਰ ਇੱਕ ਨੂੰ ਉਸ ਦਾ ਬਣਦਾ ਹੱਕ ਮਿਲੇਗਾ।
ਇਸ ਮੌਕੇ ਬਲਾਕ ਪ੍ਰਧਾਨ ਕੁੰਦਨ ਲਾਲ, ਭਾਜਪਾ ਨੇਤਾ ਹਰਵਿੰਦਰ ਹਰਪਾਲਪੁਰ, ਹਰਵਿੰਦਰ ਸਿੰਘ ਸੰਧਾਰਸੀ, ਬੀਜੇਪੀ ਆਗੂ ਵਿਕਾਸ ਸ਼ਰਮਾ, ਬਲਜੀਤ ਕੌਰ ਸਰਾਂ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਕਿਸਾਨ ਅਤੇ ਇਲਾਕਾ ਵਾਸੀ ਮੌਜੂਦ ਸਨ।
Advertisement
Advertisement