ਮਨਿਸਟੀਰੀਅਲ ਮੁਲਾਜ਼ਮ ਸਰਕਾਰ ਖ਼ਿਲਾਫ਼ ਹੜਤਾਲ ’ਤੇ ਡਟੇ

ਮਨਿਸਟੀਰੀਅਲ ਮੁਲਾਜ਼ਮ ਸਰਕਾਰ ਖ਼ਿਲਾਫ਼ ਹੜਤਾਲ ’ਤੇ ਡਟੇ

ਰਾਜਪੁਰਾ ਵਿਚ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ।

ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 11 ਅਗਸਤ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ  ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਅਾਰੰਭੀ ਕਲਮ ਛੋੜ ਹੜਤਾਲ ਅੱਜ ਛੇਵੇਂ ਦਿਨ ਵੀ ਜਾਰੀ ਰਹੀ। ਇਸ ਕਾਰਨ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਕੰਮ ਠੱਪ ਰਹਿਣ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਰਾਜਪੁਰਾ ਦੇ ਮਿਨੀ ਸਕੱਤਰੇਤ ਸਥਿਤ ਸਾਰੇ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਸਾਂਝੇ ਤੌਰ ’ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਮੁਲਾਜਮ ਆਗੂਆਂ ਮੁਹੰਮਦ ਹਨੀਫ, ਹਰਵਿੰਦਰ ਕੌਰ, ਰਵਿੰਦਰ ਕੁਮਾਰ, ਦਰਸ਼ਨ ਸਿੰਘ ਬੁੱਢਣਪੁਰ, ਗੁਰਜੀਤ ਸਿੰਘ, ਰਣਧੀਰ ਸਿੰਘ, ਜਸਪ੍ਰੀਤ ਕੌਰ, ਗੁਰਜੀਤ ਵਾਲੀਆ, ਕਰਮ ਸਿੰਘ, ਇੰਸਟ੍ਰਕਟਰ ਗੁਰਮੁੱਖ ਸਿੰਘ ਅਦਾਿ ਨੇ ਆਖਿਆ ਕਿ ਸਰਕਾਰ ਮੁਲਾਜ਼ਮ ਵਿਰੋਧੀ ਨੀਤੀਆਂ ’ਤੇ ਚੱਲ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ 1 ਜਨਵਰੀ 2016 ਤੋਂ ਛੇਵਾਂ ਪੇਅ ਕਮਿਸ਼ਨ ਲਾਗੂ ਕੀਤਾ ਜਾਵੇ, ਡੀ.ਏ ਦੀ ਬਕਾਇਆ ਕਿਸ਼ਤਾਂ ਦੀ ਤੁਰੰਤ ਅਦਾਇਗੀ ਕੀਤੀ ਜਾਵੇ, ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਹੋਰ ਮੰਗਾਂ ਮੰਨੀਆ ਜਾਣ। ਆਗੂਆਂ ਨੇ ਆਖਿਆ ਕਿ ਆਪਣੀ ਮੰਗਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਅਾਰੰਭੀ ਗਈ ਕਲਮ ਛੋੜ ਹੜਤਾਲ 14 ਅਗਸਤ ਤੱਕ ਜਾਰੀ ਰਹੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All