ਨਾਬਾਲਗ ਬੱਚਾ ਆਵਾਰਾ ਕੁੱਤਿਆਂ ਦੇ ਵੱਢਣ ਕਾਰਨ ਜ਼ਖ਼ਮੀ
ਸਥਾਨਕ ਸ਼ਹਿਰ ਦੀ ਸੁੰਦਰ ਬਸਤੀ ਵਿਚ ਇੱਕ ਹੋਰ ਮਾਸੂਮ ਆਵਾਰਾ ਕੁੱਤਿਆਂ ਦੇ ਹਮਲੇ ਦਾ ਸ਼ਿਕਾਰ ਹੋਇਆ, ਜਿਸ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸ਼ਹਿਰ ਵਿਚ ਕਰੀਬ ਦੋ ਮਹੀਨਿਆਂ ਦੌਰਾਨ ਹੀ ਆਵਾਰਾ ਕੁੱਤਿਆਂ ਦੇ ਹਮਲੇ ਦੀ ਇਹ ਚੌਥੀ ਘਟਨਾ...
Advertisement
ਸਥਾਨਕ ਸ਼ਹਿਰ ਦੀ ਸੁੰਦਰ ਬਸਤੀ ਵਿਚ ਇੱਕ ਹੋਰ ਮਾਸੂਮ ਆਵਾਰਾ ਕੁੱਤਿਆਂ ਦੇ ਹਮਲੇ ਦਾ ਸ਼ਿਕਾਰ ਹੋਇਆ, ਜਿਸ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸ਼ਹਿਰ ਵਿਚ ਕਰੀਬ ਦੋ ਮਹੀਨਿਆਂ ਦੌਰਾਨ ਹੀ ਆਵਾਰਾ ਕੁੱਤਿਆਂ ਦੇ ਹਮਲੇ ਦੀ ਇਹ ਚੌਥੀ ਘਟਨਾ ਹੈ। ਜ਼ਖ਼ਮੀ ਬੱਚੇ ਨੂੰ ਸਿਵਲ ਹਸਪਤਾਲ ਲਿਜਾਣ ਵਾਲੇ ਭਾਰਤੀਯ ਅੰਬੇਡਕਰ ਮਿਸ਼ਨ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੌਂਸਲਰ ਦਰਸ਼ਨ ਸਿੰਘ ਕਾਂਗੜਾ ਨੇ ਦੱਸਿਆ ਕਿ ਅੱਜ ਸ਼ਾਮ ਸੁੰਦਰ ਬਸਤੀ ਵਿਚ ਕਰੀਬ ਛੇ ਸਾਲਾ ਬੱਚਾ ਅੰਮ੍ਰਿਤ ਸਿੰਘ ਪੁੱਤਰ ਸਿਕੰਦਰ ਸਿੰਘ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ ਤਾਂ ਆਵਾਰਾ ਕੁੱਤਿਆਂ ਨੇ ਉਸ ’ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਬੱਚੇ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ। ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਡਿਊਟੀ ’ਤੇ ਤਾਇਨਾਤ ਮਹਿਲਾ ਡਾਕਟਰ ਨੇ ਦੱਸਿਆ ਕਿ ਬੱਚੇ ਦੇ ਪੱਟ, ਲੱਤ, ਕੰਨ, ਬਾਂਹ ’ਤੇ ਜ਼ਖ਼ਮ ਹਨ।
Advertisement
Advertisement
×

