Miri Piri Khalsa March: ਨਗਰ ਕੀਰਤਨ ਦੇ ਸਵਾਗਤ ਦੀ ਤਿਆਰੀ
ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਦੀ ਮੀਟਿੰਗ
Advertisement
ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਮੀਰੀ ਪੀਰੀ ਖਾਲਸਾ ਮਾਰਚ ਨਗਰ ਕੀਰਤਨ ਜੋ 26 ਅਗਸਤ ਨੂੰ ਮਾਲੇਰਕੋਟਲਾ ਤੋਂ ਸੰਗਰੂਰ ਵੱਲ ਨੂੰ ਜਾਂਦੇ ਹੋਏ ਧੂਰੀ ਵਿੱਚੋ ਲੰਘੇਗਾ ਜਿਸ ਦਾ ਤਿੰਨ ਪੜਾਵਾਂ ਵਿੱਚ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਨਗਰ ਕੀਰਤਨ ਦੇ ਸਬੰਧ ਵਿੱਚ ਗੁਰਦੁਆਰਾ ਗੁਰੂ ਤੇਗ ਬਹਾਦਰ ਨਗਰ ਧੂਰੀ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਗੁਰੂ ਤੇਗ ਬਹਾਦਰ ਨਗਰ ਧੂਰੀ, ਗੁਰਦੁਆਰਾ ਪ੍ਰਬੰਧਕ ਕਮੇਟੀ ਦਸਮੇਸ਼ ਨਗਰ ਧੂਰੀ, ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਪ੍ਰੀਤ ਵਿਹਾਰ ਧੂਰੀ, ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੋਮਣੀ ਭਗਤ ਨਾਮਦੇਵ ਧੂਰੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਰਾਮਗੜ੍ਹੀਆ ਸਭਾ ਧੂਰੀ ਦੀਆਂ ਕਮੇਟੀਆਂ ਦੇ ਆਗੂਆਂ ਦੀ ਮੀਟਿੰਗ ਹੋਈ। ਆਗੂਆਂ ਨੇ ਕਿਹਾ ਕਿ ਨਗਰ ਕੀਰਤਨ ਸਬੰਧੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ ਤੇ ਨਗਰ ਕੀਰਤਨ ਦਾ ਸਵਾਗਤ ਕਰਨ ਦੇ ਨਾਲ ਨਾਲ ਲੰਗਰ ਦਾ ਪ੍ਰਬੰਧ ਵੀ ਕੀਤਾ ਜਾਵੇਗਾ।
Advertisement
Advertisement
×

