DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Miri Piri Khalsa March: ਮੀਰੀ ਪੀਰੀ ਖ਼ਾਲਸਾ ਮਾਰਚ ’ਤੇ ਫੁੱਲਾਂ ਦੀ ਵਰਖਾ

ਖ਼ਾਲਸਾ ਮਾਰਚ ਅਗਲੇ ਪਡ਼ਾਅ ਲਈ ਰਵਾਨਾ; ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਡ਼ਗੱਜ ਨੇ ਸ਼ਮੂਲੀਅਤ ਕੀਤੀ

  • fb
  • twitter
  • whatsapp
  • whatsapp
featured-img featured-img
ਪਟਿਆਲਾ ਵਿੱਚ ਐਤਵਾਰ ਨੂੰ ਗੁਰਦੁਆਰਾ ਦੂਖ ਨਿਵਾਰਨ ਤੋਂ ਰਵਾਨਾ ਹੁੰਦਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ। -ਫੋਟੋ: ਰਾਜੇਸ਼ ਸੱਚਰ
Advertisement

ਇਥੋਂ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਅਗਲੇ ਪੜਾਅ ਵੱਲ ਰਵਾਨਾ ਹੋਇਆ। ਇਹ ਖਾਲਸਾ ਮਾਰਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮਾਪਤ ਹੋਵੇਗਾ| ਖਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਦਰਬਾਰ ਸਾਹਿਬ ਦੇ ਗਿਆਨੀ ਬਲਜੀਤ ਸਿੰਘ ਵੱਲੋਂ ਮੁਖਵਾਕ ਲਿਆ ਗਿਆ, ਉਪਰੰਤ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਦਬ ਅਤੇ ਸਤਿਕਾਰ ਨਾਲ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੜ੍ਹ, ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਬੀਬੀ ਹਰਦੀਪ ਕੌਰ ਖੌਖ, ਜਥੇਦਾਰ ਬਲਤੇਜ ਸਿੰਘ ਖੌਖ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ ਆਦਿ ਹਾਜ਼ਰ ਸਨ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਦੀਆਂ ਸਿਰਮੌਰ ਸੰਸਥਾਵਾਂ ਨੂੰ ਕੁਝ ਪੰਥ ਵਿਰੋਧੀ ਤਾਕਤਾਂ ਢਾਹ ਲਾਉਣਾ ਚਾਹੁੰਦੀਆਂ, ਜਿਨ੍ਹਾਂ ਪਿੱਛੇ ਸਰਕਾਰਾਂ ਤੇ ਏਜੰਸੀਆਂ ਕਾਫੀ ਸਮੇਂ ਤੋਂ ਸਰਗਰਮ, ਜਿਨ੍ਹਾਂ ਦੇ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵਾਂਗੇ। ਇਸ ਮੌਕੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਗਿਆਨੀ ਪ੍ਰਿਤਪਾਲ ਸਿੰਘ, ਮੈਨੇਜਰ ਭਾਗ ਸਿੰਘ, ਮੈਨੇਜਰ ਮਨਜੀਤ ਸਿੰਘ ਬਹਾਦਰਗੜ੍ਹ, ਸ਼ਾਮਲ ਸਨ । ਇਸ ਦੌਰਾਨ ਭਾਦਸੋਂ ਚੁੰਗੀ ਨੇੜਲੀਆਂ ਵੱਖ ਵੱਖ ਦਰਜਨ ਕਾਲੌਨੀਆਂ ਦੇ ਲੋਕਲ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਤੇ ਹੋਰ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਗਿਆ|

ਭਾਦਸੋਂ (ਖੇਤਰੀ ਪ੍ਰਤੀਨਿਧ): ਮੀਰੀ ਪੀਰੀ ਖਾਲਸਾ ਮਾਰਚ ਅੱਜ ਭਾਦਸੋਂ ਦੇ ਪਿੰਡ ਟੌਹੜਾ ਵਿੱਚ ਪੁੱਜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਭਾਜਪਾ ਆਗੂ ਕੰਵਰਵੀਰ ਸਿੰਘ ਟੌਹੜਾ ਹਾਜ਼ਰ ਸਨ।

Advertisement

Advertisement
Advertisement
×