DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Mission Clean Patiala: ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਫ਼ਾਈ ਮੁਹਿੰਮ ਨੇ ਰਫ਼ਤਾਰ ਫੜੀ

‘ਮਿਸ਼ਨ ਕਲੀਨ ਪਟਿਆਲਾ’ ਲਈ ਵਿਭਾਗਾਂ ਤੇ ਸਮਾਜ ਸੇਵੀ ਸੰਸਥਾਵਾਂ ਇੱਕਜੁਟ: ਰੀਨਾ ਗੁਪਤਾ

  • fb
  • twitter
  • whatsapp
  • whatsapp
featured-img featured-img
ਮਿਸ਼ਨ ਕਲੀਨ ਪਟਿਆਲਾ ਤਹਿਤ ਸਫ਼ਾਈ ਕਰਨ ਮੌਕੇ ਸਕੂਲਾਂ ਦੇ ਵਿਦਿਆਰਥੀ ਅਤੇ ਹੋਰ ਸੰਸਥਾਵਾਂ ਦੇ ਨੁਮਾਇੰਦੇ। -ਫੋਟੋ: ਰਾਜੇਸ਼ ਸੱਚਰ
Advertisement
ਵਾਤਾਵਰਣ ਸੁਰੱਖਿਆ ਨੂੰ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਮੰਨਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਅੱਜ ਆਪਣੇ ਪ੍ਰਮੁੱਖ ‘ਮਿਸ਼ਨ ਕਲੀਨ ਪਟਿਆਲਾ’ ਤਹਿਤ ਨਾਭਾ ਰੋਡ ’ਤੇ ਸਫ਼ਾਈ ਮੁਹਿੰਮ ਚਲਾਈ। ਇਸ ਮੁਹਿੰਮ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ, ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਅਤੇ ਬੋਰਡ ਦੇ ਸੀਨੀਅਰ ਅਧਿਕਾਰੀਆਂ ਸਮੇਤ ਪੰਜਾਬ ਰੋਡਵੇਜ਼, ਜਲ ਸਪਲਾਈ, ਲੋਕ ਨਿਰਮਾਣ, ਸਿੰਚਾਈ ਅਤੇ ਡਰੇਨੇਜ ਵਰਗੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਚੇਅਰਪਰਸਨ ਸ੍ਰੀਮਤੀ ਰੀਨਾ ਗੁਪਤਾ ਨੇ ਕੋਈ ਵੀ ਸ਼ਹਿਰ ਕੇਵਲ ਸਰਕਾਰਾਂ ਦੇ ਯਤਨਾਂ ਨਾਲ ਸਾਫ਼ ਨਹੀਂ ਬਣ ਸਕਦਾ, ਸਗੋਂ ਇਸ ਲਈ ਹਰ ਨਾਗਰਿਕ ਨੂੰ ਅੱਗੇ ਆਉਣਾ ਪਵੇਗਾ। ਜਦੋਂ ਹਰ ਵਿਅਕਤੀ ਆਪਣੇ ਘਰ, ਦਫ਼ਤਰ ਜਾਂ ਸੰਸਥਾ ਦੇ ਬਾਹਰ ਦੀ ਸੜਕ ਨੂੰ ਆਪਣੀ ਜ਼ਿੰਮੇਵਾਰੀ ਮੰਨੇਗਾ, ਉਦੋਂ ਹੀ ਤਬਦੀਲੀ ਆਵੇਗੀ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਹਰ ਸੰਸਥਾ ਇੱਕ ਜਨਤਕ ਥਾਂ ਨੂੰ ਗੋਦ ਲੈ ਕੇ ਹਰ ਮਹੀਨੇ ਕੁਝ ਘੰਟੇ ਉਸ ਦੀ ਸਫ਼ਾਈ ਅਤੇ ਸੰਭਾਲ ਲਈ ਸਮਰਪਿਤ ਕਰੇ, ਤਾਂ ਅਸੀਂ ਇੱਕ ਸਾਫ਼, ਸਿਹਤਮੰਦ ਅਤੇ ਰਹਿਣਯੋਗ ਪੰਜਾਬ ਦੀ ਸਿਰਜਣਾ ਕਰ ਸਕਦੇ ਹਾਂ।

Advertisement

ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਅਗਲੇ ਪੜਾਅ ਤਹਿਤ ਸ਼ਾਮਲ ਸੰਸਥਾਵਾਂ ਨਿਰਧਾਰਿਤ ਦਿਨਾਂ ’ਤੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਫ਼ਾਈ ਮੁਹਿੰਮਾਂ ਜਾਰੀ ਰੱਖਣਗੀਆਂ। ਵੱਧ ਤੋਂ ਵੱਧ ਜਨਤਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਬੋਰਡ ਜਲਦੀ ਹੀ ਆਉਣ ਵਾਲੀਆਂ ਗਤੀਵਿਧੀਆਂ ਦਾ ਕਲੰਡਰ ਜਾਰੀ ਕਰੇਗਾ। ਅਪਰੈਲ 2026 ਵਿੱਚ ਸ਼ੁਰੂ ਕੀਤੀ ਗਈ ਇਹ ਮੁਹਿੰਮ ਹੁਣ ਪੂਰੇ ਸ਼ਹਿਰ ਦੀ ਲੋਕ ਮੁਹਿੰਮ ਬਣ ਚੁੱਕੀ ਹੈ, ਜਿਸ ਨਾਲ 18 ਸਕੂਲ, 10 ਕਾਲਜ ਅਤੇ ਚਾਰ ਪ੍ਰਮੁੱਖ ਸੰਸਥਾਵਾਂ ਸਮੇਤ 30 ਤੋਂ ਵੱਧ ਅਦਾਰੇ ਜੁੜ ਚੁੱਕੇ ਹਨ। ਹੁਣ ਤੱਕ 650 ਤੋਂ ਵੱਧ ਭਾਗੀਦਾਰ ਲਗਭਗ 28 ਸਫ਼ਾਈ ਅਤੇ ਜਾਗਰੂਕਤਾ ਮੁਹਿੰਮਾਂ ਵਿੱਚ ਹਿੱਸਾ ਲੈ ਚੁੱਕੇ ਹਨ।

Advertisement

Advertisement
×