DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mixed Response in Patiala: ਸਮਾਣਾ, ਸਨੌਰ ਅਤੇ ਦਿਹਾਤੀ ਖੇਤਰਾਂ ’ਚ ਬੰਦ ਨੂੰ ਸਮਰਥਨ

ਸਮਾਜਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਬੰਦ ਦੇ ਸੱਦੇ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਬੰਦ ਦਾ ਰਲਵਾਂ-ਮਿਲਵਾਂ ਅਸਰ ਦੇਖਣ ਨੂੰ ਮਿਲਿਆ। ਖ਼ਾਸ ਕਰਕੇ ਸਮਾਣਾ, ਸਨੌਰ ਅਤੇ ਦਿਹਾਤੀ ਖੇਤਰਾਂ ਵਿੱਚ ਬੰਦ ਨੂੰ ਸਮਰਥਨ ਮਿਲਿਆ। ਅਕਾਲੀ ਦਲ ਵਾਰਿਸ ਪੰਜਾਬ...

  • fb
  • twitter
  • whatsapp
  • whatsapp
featured-img featured-img
ਰੋਹਟੀ ਦੇ ਪੁਲਾਂ ’ਤੇ ਲਾਏ ਧਰਨੇ ’ਚ ਸ਼ਾਮਲ ਲੋਕ।
Advertisement

ਸਮਾਜਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਬੰਦ ਦੇ ਸੱਦੇ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਬੰਦ ਦਾ ਰਲਵਾਂ-ਮਿਲਵਾਂ ਅਸਰ ਦੇਖਣ ਨੂੰ ਮਿਲਿਆ। ਖ਼ਾਸ ਕਰਕੇ ਸਮਾਣਾ, ਸਨੌਰ ਅਤੇ ਦਿਹਾਤੀ ਖੇਤਰਾਂ ਵਿੱਚ ਬੰਦ ਨੂੰ ਸਮਰਥਨ ਮਿਲਿਆ। ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵੱਖਰੇ ਪ੍ਰਦਰਸ਼ਨਾਂ ਦੀ ਪਟਿਆਲਾ ਦਿਹਾਤੀ ਤੋਂ ਸਾਹਮਣੇ ਆਈ ਹੈ, ਜਿੱਥੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਵਿੱਚ ਰੋਹਟੀ ਦੇ ਪੁਲਾਂ ਕੋਲ ਜਾਮ ਵੀ ਲਾਇਆ ਗਿਆ ਤੇ ਪ੍ਰਦਰਸ਼ਨ ਵੀ ਕੀਤਾ ਗਿਆ। ਇਸੇ ਤਰ੍ਹਾਂ ਅਕਾਲੀ ਦਲ ਅੰਮ੍ਰਿਤਸਰ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਸੂਬਾ ਪੱਧਰ ਉੱਤੇ ਬੰਦ ਦੀ ਹਮਾਇਤ ਕਰਨ ਦੇ ਬਾਵਜੂਦ ਪਟਿਆਲਾ ਵਿੱਚ ਉਨ੍ਹਾਂ ਵੱਲੋਂ ਵੱਖਰੇ ਬੰਦ ਦਾ ਪ੍ਰਦਰਸ਼ਨ ਕਰਨ ਦੀ ਕੋਈ ਵੀ ਘਟਨਾ ਸਾਹਮਣੇ ਨਹੀਂ ਆਈ। ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਗੁਪਤਾ ਨੇ ਝੋਟਾ ਦੇ ਕਤਲ ਨੂੰ ਦੁਖਦਾਈ ਦੱਸਦਿਆਂ ਬੰਦ ਦੇ ਸੱਦੇ ਦਾ ਵਿਰੋਧ ਕੀਤਾ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਤਿਉਹਾਰਾਂ ਅਤੇ ਨਰਾਤਿਆਂ ਦੌਰਾਨ ਦੁਕਾਨਾਂ ਬੰਦ ਕਰਨ ਨਾਲ ਵਪਾਰੀਆਂ ਨੂੰ ਆਰਥਿਕ ਨੁਕਸਾਨ ਹੋਵੇਗਾ। ਸਨੌਰ ਵਿੱਚ ਬੰਦ ਦਾ ਸਮਰਥਨ ਕਰਨ ਵਾਲਿਆਂ ਵਿੱਚ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ, ਸਾਬਕਾ ਨਗਰ ਕੌਂਸਲ ਪ੍ਰਧਾਨ ਕੁਲਦੀਪ ਸਿੰਘ ਕਾਲਾ ਅਤੇ ਸਮਾਜ ਸੇਵੀ ਪੰਮੀ ਪਟਵਾਰੀ ਸ਼ਾਮਲ ਸਨ। ਇਸੇ ਦੌਰਾਨ ਪਟਿਆਲਾ-ਸਰਹਿੰਦ ਸੜਕ ਉੱਤੇ ਬਾਰਨ ਕੋਲ ਆਵਾਜਾਈ ਰੋਕੀ ਗਈ ਜਦਕਿ ਪਟਿਆਲਾ-ਚੰਡੀਗੜ੍ਹ ਕੌਮੀ ਮਾਰਗ ਉੱਤੇ ਧਰੇੜੀ ਜੱਟਾਂ ਟੌਲ ਪਲਾਜ਼ਾ ਨੇੜੇ ਵੀ ਸੜਕ ਜਾਮ ਕੀਤੀ ਗਈ। ਪਟਿਆਲਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਵੀ ਪੰਜਾਬ ਬੰਦ ਦੀ ਹਮਾਇਤ ਕਰਨ ਦੀ ਖ਼ਬਰ ਸਾਹਮਣੇ ਆਈ ਹੈ।

Advertisement
Advertisement
×