DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਵਿਧਾਇਕ ਤੇ ਮੇਅਰ ਵੱਲੋਂ ਸੜਕ ਦਾ ਉਦਘਾਟਨ

ਵਿਕਾਸ ਕਾਰਜਾਂ ਵਿੱਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਕੋਹਲੀ

  • fb
  • twitter
  • whatsapp
  • whatsapp
Advertisement

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹ ਮੇਅਰ ਕੁੰਦਨ ਗੋਗੀਆ ਨਾਲ ਛੋਟਾ ਅਰਾਈ ਮਾਜਰਾ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਵਿਧਾਇਕ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਕਰੋੜਾਂ ਦੀ ਲਾਗਤ ਨਾਲ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰਾਜੈਕਟ ਜੰਗੀ ਪੱਧਰ ’ਤੇ ਚੱਲ ਰਹੇ ਹਨ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ। ਅਧਿਕਾਰੀਆਂ ਨੇ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਦਾ ਪੂਰਾ ਲਾਭ ਮਿਲ ਸਕੇ।

ਇਸ ਮੌਕੇ ਐਕਸੀਅਨ ਨਰਾਇਣ ਦਾਸ, ਕੌਂਸਲਰ ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ (ਪ੍ਰਧਾਨ, ਛੋਟਾ ਅਰਾਈ ਮਾਜਰਾ), ਬਲਰਾਮ ਕੁਮਾਰ, ਬੰਟੀ, ਰਜਿੰਦਰ, ਸੰਜੂ, ਜਗਤਾਰ, ਮਨਿੰਦਰ ਸਿੰਘ, ਪ੍ਰੀਤਕਮਲ ਸਿੰਘ, ਜੱਗਾ ਅਤੇ ਵਿਜੇ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Advertisement

Advertisement
Advertisement
×