ਵਿਧਾਇਕ ਅਤੇ ਮੇਅਰ ਨੇ 70 ਲੱਖ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਹਰੇਕ ਹਿੱਸੇ ਵਿੱਚ ਸਫ਼ਾਈ, ਪਾਣੀ, ਰੋਸ਼ਨੀ ਅਤੇ ਸੜਕਾਂ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 49 ਵਿੱਚ ਸ਼ੁਰੂ ਹੋਏ ਇਹ ਕੰਮ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਵੱਲ ਵੱਡਾ ਕਦਮ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ’ਤੇ ਖਾਸ ਧਿਆਨ ਰੱਖਿਆ ਜਾਵੇਗਾ ਅਤੇ ਇਹ ਕੰਮ ਨਿਰਧਾਰਤ ਸਮੇਂ ਵਿੱਚ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਟੀਮ ਹਰ ਪੱਧਰ ’ਤੇ ਨਿਗਰਾਨੀ ਕਰੇਗੀ ਤਾਂ ਜੋ ਪੈਸੇ ਦੀ ਪੂਰੀ ਵਰਤੋਂ ਵਿਕਾਸ ਕਾਰਜਾਂ ਲਈ ਹੋਵੇ।
ਇਸ ਮੌਕੇ ਕਈ ਕੌਂਸਲਰਾਂ, ਸਥਾਨਕ ਨੇਤਾਵਾਂ ਅਤੇ ਇਲਾਕਾ ਵਾਸੀਆਂ ਨੇ ਵਿਧਾਇਕ ਅਤੇ ਮੇਅਰ ਦਾ ਧੰਨਵਾਦ ਕੀਤਾ। ਲੋਕਾਂ ਨੇ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਸ਼ਹਿਰ ਨੂੰ ਹੋਰ ਸੁਵਿਧਾਜਨਕ ਅਤੇ ਖੂਬਸੂਰਤ ਬਣਾਉਣ ਲਈ ਅਜੇ ਹੋਰ ਵੀ ਕਈ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਐੱਮ ਸੀ ਨੇਹਾ ਸਿੱਧੂ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ।
