ਵਿਧਾਇਕ ਅਤੇ ਮੇਅਰ ਨੇ 80 ਲੱਖ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ
ਇੱਥੇ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਅੱਜ ਲਾਹੌਰੀ ਗੇਟ ਤੋਂ ਸਫਬਦੀ ਗੇਟ ਤੱਕ ਦੇ 80 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕ ਨੇ ਕਿਹਾ ਕਿ...
Advertisement
ਇੱਥੇ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਅੱਜ ਲਾਹੌਰੀ ਗੇਟ ਤੋਂ ਸਫਬਦੀ ਗੇਟ ਤੱਕ ਦੇ 80 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਹਰ ਹਿੱਸੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰਨਾ ਉਨ੍ਹਾਂ ਦੀ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸਾਰੇ ਵਿਕਾਸ ਕਾਰਜ ਮਿਆਰੀ ਤਰੀਕੇ ਨਾਲ ਮੁਕੰਮਲ ਕਰਵਾਏ ਜਾ ਰਹੇ ਹਨ। ਦੋਵਾਂ ਆਗੂਆਂ ਦਾ ਕਹਿਣਾ ਸੀ ਕਿ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਤੇਜ਼ ਗਤੀ ਨਾਲ ਵਿਕਾਸ ਕਾਰਜ ਜਾਰੀ ਰਹਿਣਗੇ। ਇਸ ਮੌਕੇ ਕੌਸਲਰ ਰਾਜੂ ਸਾਹਨੀ, ਕੌਸਲਰ ਨੇਹਾ ਸਿੱਧੂ, ਵੇਦ ਕਪੂਰ, ਸੰਜੀਵ ਕੁਮਾਰ ਵੀ ਮੌਜੂਦ ਸਨ।
Advertisement
Advertisement
×

