ਪੱਤਰ ਪ੍ਰੇਰਕ
ਪਟਿਆਲਾ, 23 ਜੂਨ
ਆਮ ਆਦਮੀ ਪਾਰਟੀ ਦੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਹ ਦੋ ਹਫ਼ਤੇ ਲਈ ਇਕਾਂਤਵਾਸ ਵਿੱਚ ਚਲੇ ਗਏ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੱਲ੍ਹ ਦੁਪਹਿਰ ਤੋਂ ਉਨ੍ਹਾਂ ਨੂੰ ਹਲਕਾ ਬੁਖ਼ਾਰ ਸੀ। ਟੈੱਸਟ ਕਰਵਾਇਆ ਹੈ ਜਿਸ ਵਿੱਚ ਕੋਵਿਡ ਪਾਜ਼ੇਟਿਵ ਆਇਆ ਹੈ। ਡਾਕਟਰ ਨੇ ਦੋ ਹਫ਼ਤੇ ਇਕਾਂਤਵਾਸ ਅਤੇ ਆਰਾਮ ਕਰਨ ਦੀ ਹਦਾਇਤ ਦਿੱਤੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿਹੜੇ ਸਾਥੀ ਪਿਛਲੇ ਦਿਨਾਂ ਵਿੱਚ ਉਨ੍ਹਾਂ ਨੂੰ ਮਿਲੇ ਹਨ, ਉਨ੍ਹਾਂ ਨੂੰ ਬੇਨਤੀ ਹੈ ਕਿ ਆਪਣਾ ਖ਼ਿਆਲ ਰੱਖਣ ਅਤੇ ਟੈਸਟ ਕਰਵਾ ਲੈਣ।