ਰਾਜਪੁਰਾ: ਇਥੋਂ ਦੀ ਉੱਘੀ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਵੱਲੋਂ ਇਸ ਦੇ ਪ੍ਰਧਾਨ ਐਡਵੋਕੇਟ ਨਵਦੀਪ ਅਰੋੜਾ ਅਤੇ ਪ੍ਰਾਜੈਕਟ ਇੰਚਾਰਜ ਆਰਐੱਸ ਗੁਪਤਾ ਦੀ ਅਗਵਾਈ ਵਿੱਚ ਏਪੀ ਜੈਨ ਸਿਵਲ ਹਸਪਤਾਲ ਦੇ ਬਾਹਰ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਆਏ ਹਲਕਾ ਵਿਧਾਇਕ ਮੈਡਮ ਨੀਨਾ ਮਿੱਤਲ ਨੇ ਸੇਵਾ ਭਾਰਤੀ ਵੱਲੋਂ ਹਸਪਤਾਲ ਦੇ ਬਾਹਰ ਤੇ ਅੰਦਰ ਲਗਾਏ ਗਏ ਦੋ ਵਾਟਰ ਕੂਲਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਮੈਡਮ ਮਿੱਤਲ ਨੇ ਕਿਹਾ ਕਿ ਸੇਵਾ ਭਾਰਤੀ ਸਮਾਜ ਸੇਵਾ ਵਿੱਚ ਮੋਹਰੀ ਭੂਮਿਕਾ ਨਿਭਾ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ। ਇਸ ਮੌਕੇ ਐਸ.ਐਮ.ਓ ਡਾ. ਜਗਪਾਲ ਇੰਦਰ ਸਿੰਘ, ਸੰਦੀਪ ਅਗਰਵਾਲ, ਰਜਿੰਦਰ ਕੁਮਾਰ ਮੌਜੂਦ ਸਨ। -ਪੱਤਰ ਪ੍ਰੇਰਕ