ਵਿਧਾਇਕ ਜੌੜਾਮਾਜਰਾ ਵੱਲੋਂ ਵਿਕਾਸ ਕੰਮਾਂ ਦਾ ਉਦਘਾਟਨ
ਸਮਾਣਾ: ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿੱਚ ਸਕੂਲ ਦੀ ਚਾਰ ਦੀਵਾਰੀ ਅਤੇ ਕਿਚਨ ਸ਼ੈੱਡ ਦਾ ਉਦਘਾਟਨ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਚੇਅਰਮੈਨ ਮਾਰਕੀਟ ਕਮੇਟੀ ਸਮਾਣਾ ਬਲਕਾਰ ਸਿੰਘ ਗੱਜੂਮਾਜਰਾ ਨੇ ਕੀਤਾ। ਪ੍ਰਿੰਸੀਪਲ ਦਿਆਲ ਸਿੰਘ, ਗੁਰਪਿੰਦਰ ਕੌਰ, ਸੰਜੀਵ...
Advertisement
ਸਮਾਣਾ: ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿੱਚ ਸਕੂਲ ਦੀ ਚਾਰ ਦੀਵਾਰੀ ਅਤੇ ਕਿਚਨ ਸ਼ੈੱਡ ਦਾ ਉਦਘਾਟਨ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਚੇਅਰਮੈਨ ਮਾਰਕੀਟ ਕਮੇਟੀ ਸਮਾਣਾ ਬਲਕਾਰ ਸਿੰਘ ਗੱਜੂਮਾਜਰਾ ਨੇ ਕੀਤਾ। ਪ੍ਰਿੰਸੀਪਲ ਦਿਆਲ ਸਿੰਘ, ਗੁਰਪਿੰਦਰ ਕੌਰ, ਸੰਜੀਵ ਕੁਮਾਰ ਗੁਪਤਾ, ਸੁਖਰਾਜ ਕੁਮਾਰ ਲੱਕੀ, ਹਰਵਿੰਦਰ ਸਿੰਘ, ਜਸਵਿੰਦਰ ਕੌਰ, ਜਸਵਿੰਦਰ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਉਦਘਾਟਨੀ ਸਮਾਗਮ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। -ਪੱਤਰ ਪ੍ਰੇਰਕ
Advertisement
Advertisement
×