ਪੱਤਰ ਪ੍ਰੇਰਕ
ਰਾਜਪੁਰਾ, 16 ਅਕਤੂਬਰ
ਇਥੋਂ ਦੀ ਸ਼ਹੀਦ ਭਗਤ ਸਿੰਘ ਕਲੋਨੀ ਸਥਿਤ ਕਾਂਗਰਸ ਪਾਰਟੀ ਦੇ ਦਫ਼ਤਰ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਬਲਾਕ ਸਮਿਤੀ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ ਅਤੇ ਬਲਦੇਵ ਸਿੰਘ ਗੱਦੋਮਾਜਰਾ ਦੀ ਸਾਂਝੀ ਅਗਵਾਈ ਵਿੱਚ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਹਲਕਾ ਰਾਜਪੁਰਾ ਨਾਲ ਸਬੰਧਤ ਸ਼ਹਿਰੀ ਅਤੇ ਦਿਹਾਤੀ ਖੇਤਰ ਦੇ ਲੋੜਵੰਦ ਬਜ਼ੁਰਗਾਂ, ਵਿਧਵਾਵਾਂ, ਅੰਗਹੀਣਾਂ ਅਤੇ ਹੋਰਨਾਂ ਯੋਗ ਲਾਭਪਾਤਰੀਆਂ ਨੂੰ 1026 ਪੈਨਸ਼ਨ ਮਨਜ਼ੂਰੀ ਪੱਤਰ ਤਕਸੀਮ ਕੀਤੇ। ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ਕੀਤੇ ਗਏ ਵਾਧੇ ਅਨੁਸਾਰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ। ਇਸ ਮੌਕੇ ਮਹਿਲਾ ਕਾਂਗਰਸ ਆਗੂ ਗੁਰਮੀਤ ਕੌਰ ਕੰਬੋਜ, ਬਲਦੀਪ ਸਿੰਘ ਬੱਲੂ, ਜਤਿੰਦਰ ਕੌਰ ਵੜੈਚ, ਕੌਂਸਲਰ ਜਗਨੰਦਨ ਗੁਪਤਾ, ਪਵਨ ਕੁਮਾਰ ਪਿੰਕਾ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚ ਤੇ ਪੰਚ ਮੌਜੂਦ ਸਨ।